Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸੰਜੀਵ ਕੁਮਾਰ ਭੱਲਾ ਚੇਅਰਮੈਨ ਚੁਣੇ | ਇਕਬਾਲ ਸਿੰਘ ਗੁਲਾਬ ਫ਼ੇਰੂਰਾਈ ਬਣੇ ਪ੍ਰੈੱਸ ਕਲੱਬ ਰਾਏਕੋਟ ਦੇ ਨਵੇਂ ਪ੍ਰਧਾਨ

ਗੁਰਭਿੰਦਰ ਸਿੰਘ ਗੁਰੀ | Updated on Tuesday, November 03, 2026 20:27 PM IST

ਗੁਰਭਿੰਦਰ ਸਿੰਘ ਗੁਰੀ

ਰਾਏਕੋਟ, 3 ਨਵੰਬਰ (ਗੁਰਭਿੰਦਰ ਸਿੰਘ ਗੁਰੀ)— ਪ੍ਰੈੱਸ ਕਲੱਬ ਰਾਏਕੋਟ ਦੀ ਇੱਕ ਅਹਿਮ ਮੀਟਿੰਗ ਸਥਾਨਕ ਪ੍ਰਾਚੀਨ ਮੰਦਰ ਸ਼ਿਵਾਲਾ ਖਾਮ ਵਿਖੇ ਮੌਜੂਦਾ ਪ੍ਰਧਾਨ ਸੰਜੀਵ ਕੁਮਾਰ ਭੱਲਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਕਲੱਬ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਲੱਬ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨ ਉਪਰੰਤ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ, ਜਿਸ ਵਿੱਚ ਸੀਨੀਅਰ ਪੱਤਰਕਾਰ ਇਕਬਾਲ ਸਿੰਘ ਗੁਲਾਬ ਫ਼ੇਰੂਰਾਈ ਨੂੰ ਸਰਬਸੰਮਤੀ ਨਾਲ ਪ੍ਰੈੱਸ ਕਲੱਬ ਰਾਏਕੋਟ ਦਾ ਨਵਾਂ ਪ੍ਰਧਾਨ ਚੁਣਿਆ ਗਿਆ।

ਨਵੀਂ ਕਾਰਜਕਾਰਨੀ ਦੇ ਗਠਨ ਦੌਰਾਨ ਨਾਮਪ੍ਰੀਤ ਸਿੰਘ ਗੋਗੀ ਨੂੰ ਜਨਰਲ ਸਕੱਤਰ, ਸੁਸ਼ੀਲ ਵਰਮਾ ਨੂੰ ਸਕੱਤਰ ਅਤੇ ਅਮਿਤ ਪਾਸੀ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਸੁਸ਼ੀਲ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼ਮਸ਼ੇਰ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ।

ਅਨੁਸ਼ਾਸਨੀ ਕਮੇਟੀ ਵਿੱਚ ਆਰ.ਜੀ. ਰਾਏਕੋਟੀ, ਜਸਵੰਤ ਸਿੰਘ ਸਿੱਧੂ, ਰਘਵੀਰ ਸਿੰਘ ਜੱਗਾ, ਗੁਰਭਿੰਦਰ ਸਿੰਘ ਗੁਰੀ ਅਤੇ ਤੇਜਿੰਦਰ ਸਿੰਘ ਨੱਤ ਨੂੰ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ ਸਲਾਹਕਾਰ ਕਮੇਟੀ ਵਿੱਚ ਮੁਹੰਮਦ ਇਮਰਾਨ ਖਾਨ, ਡਾ. ਪਰਵੀਨ ਅਗਰਵਾਲ ਅਤੇ ਠਾਕੁਰਜੀਤ ਸਿੰਘ ਤਾਜਪੁਰੀ ਨੂੰ ਜਗ੍ਹਾ ਦਿੱਤੀ ਗਈ, ਜਦਕਿ ਸੰਜੀਵ ਕੁਮਾਰ ਭੱਲਾ ਨੂੰ ਕਲੱਬ ਦਾ ਚੇਅਰਮੈਨ ਚੁਣਿਆ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਨਵ-ਨਿਯੁਕਤ ਪ੍ਰਧਾਨ ਇਕਬਾਲ ਸਿੰਘ ਗੁਲਾਬ ਫ਼ੇਰੂਰਾਈ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੱਤਰਕਾਰ ਭਾਈਚਾਰੇ ਦੇ ਹੱਕਾਂ ਦੀ ਰਾਖੀ ਅਤੇ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਲੱਬ ਦੀ ਏਕਤਾ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਸਮਾਜ ਦੇ ਅਹਿਮ ਮੁੱਦਿਆਂ ਨੂੰ ਨਿਰਪੱਖਤਾ ਨਾਲ ਲੋਕਾਂ ਸਾਹਮਣੇ ਲਿਆਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ।

ਇਸ ਮੌਕੇ ਸੰਜੀਵ ਕੁਮਾਰ ਭੱਲਾ ਨੇ ਨਵੀਂ ਚੁਣੀ ਗਈ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਪੱਤਰਕਾਰ ਭਾਈਚਾਰੇ ਦੀ ਭਲਾਈ ਅਤੇ ਕਲੱਬ ਦੀ ਬਿਹਤਰੀ ਲਈ ਮਿਲਜੁਲ ਕੇ ਕੰਮ ਕਰੇਗੀ।

ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਾਜ਼ਰ ਪੱਤਰਕਾਰਾਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X