Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਰਾਏਕੋਟ: ਨੂਰਮਾਹੀ ਬੱਸ ਸਟੈਂਡ ਪਿੱਛੇ ਕੂੜੇ ਦੇ ਢੇਰ, ਵਾਸੀਆਂ ਵੱਲੋਂ ਰੋਜ਼ਾਨਾ ਸਫ਼ਾਈ ਦੀ ਮੰਗ

ਗੁਰਭਿੰਦਰ ਗੁਰੀ | Updated on Wednesday, November 04, 2026 23:19 PM IST

ਰਾਏਕੋਟ, 4 ਨਵੰਬਰ (ਗੁਰਭਿੰਦਰ ਗੁਰੀ) — ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਪੰਜਾਬ ਕਲੀਨ ਮੁਹਿੰਮ ਦੇ ਦਾਅਵਿਆਂ ’ਤੇ ਰਾਏਕੋਟ ਸ਼ਹਿਰ ਵਿੱਚ ਸਵਾਲ ਖੜ੍ਹੇ ਹੋ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰ ਅਤੇ ਫੈਲੀ ਗੰਦਗੀ ਸਫ਼ਾਈ ਪ੍ਰਬੰਧਾਂ ਦੀ ਹਕੀਕਤ ਬਿਆਨ ਕਰ ਰਹੇ ਹਨ। ਖ਼ਾਸ ਕਰਕੇ ਨੂਰਮਾਹੀ ਬੱਸ ਸਟੈਂਡ ਦੇ ਪਿਛਲੇ ਪਾਸੇ ਗੰਦਗੀ ਦੇ ਵੱਡੇ-ਵੱਡੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਲਾਕੇ ਵਿੱਚ ਫੈਲੀ ਗੰਦਗੀ ਅਤੇ ਬਦਬੂ ਨੇ ਲੋਕਾਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਕੂੜੇ ਦੇ ਢੇਰਾਂ ’ਤੇ ਅਵਾਰਾ ਪਸ਼ੂਆਂ ਦੀ ਭਰਮਾਰ ਰਹਿੰਦੀ ਹੈ, ਜੋ ਕੂੜੇ ਵਿੱਚ ਮੂੰਹ ਮਾਰਨ ਤੋਂ ਬਾਅਦ ਸੜਕਾਂ ’ਤੇ ਘੁੰਮਦੇ ਰਹਿੰਦੇ ਹਨ। ਇਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਅਜਿਹੇ ਹਾਲਾਤ ਵਿੱਚ ਸਫ਼ਾਈ ਦੇ ਨਾਲ-ਨਾਲ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨਾ ਵੀ ਨਗਰ ਕੌਂਸਲ ਲਈ ਅਹਿਮ ਚੁਣੌਤੀ ਬਣਿਆ ਹੋਇਆ ਹੈ।

ਸਥਾਨਕ ਲੋਕਾਂ ਅਨੁਸਾਰ ਲੰਮੇ ਸਮੇਂ ਤੋਂ ਇਕੱਠੀ ਹੋ ਰਹੀ ਗੰਦਗੀ ਕਾਰਨ ਇਲਾਕੇ ਦਾ ਵਾਤਾਵਰਨ ਪ੍ਰਭਾਵਿਤ ਹੋ ਰਿਹਾ ਹੈ। ਕੂੜੇ ਦੇ ਢੇਰਾਂ ਵਿੱਚੋਂ ਉੱਠਦੀ ਬਦਬੂ ਅਤੇ ਮੱਖੀਆਂ-ਮੱਛਰਾਂ ਦੀ ਸੰਭਾਵਿਤ ਪੈਦਾਵਾਰ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਮੱਸਿਆ ਸਿਰਫ਼ ਨੂਰਮਾਹੀ ਬੱਸ ਸਟੈਂਡ ਦੇ ਪਿਛਲੇ ਪਾਸੇ ਤੱਕ ਸੀਮਤ ਨਹੀਂ, ਸਗੋਂ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਸਫ਼ਾਈ ਪ੍ਰਬੰਧਾਂ ਵੱਲ ਵਧੇਰੇ ਧਿਆਨ ਦੇਣ ਦੀ ਲੋੜ ਹੈ।

ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਨੇ ਸਫ਼ਾਈ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਿਰਫ਼ ਮੁਹਿੰਮਾਂ ਚਲਾਉਣ ਜਾਂ ਸਾਫ਼-ਸਫ਼ਾਈ ਦੇ ਦਾਅਵੇ ਕਰਨ ਨਾਲ ਸ਼ਹਿਰ ਸਾਫ਼ ਨਹੀਂ ਹੋ ਸਕਦਾ, ਸਗੋਂ ਇਸ ਲਈ ਨਿਯਮਤ ਸਫ਼ਾਈ, ਕੂੜੇ ਦੀ ਸਮੇਂ ਸਿਰ ਚੁਕਾਈ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਉਣੀ ਜ਼ਰੂਰੀ ਹੈ।

ਲੋਕਾਂ ਨੇ ਕੀਤੀ ਤੁਰੰਤ ਕਾਰਵਾਈ ਦੀ ਮੰਗ

ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਨੂਰਮਾਹੀ ਬੱਸ ਸਟੈਂਡ ਦੇ ਪਿਛਲੇ ਪਾਸੇ ਸਮੇਤ ਸ਼ਹਿਰ ਦੇ ਹੋਰਨਾਂ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੂੜੇ ਦੇ ਢੇਰ ਤੁਰੰਤ ਚੁਕਵਾਏ ਜਾਣ ਅਤੇ ਰੋਜ਼ਾਨਾ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਵੀ ਢੁੱਕਵਾਂ ਹੱਲ ਕੱਢਿਆ ਜਾਵੇ, ਤਾਂ ਜੋ ਲੋਕਾਂ ਨੂੰ ਹਾਦਸਿਆਂ ਅਤੇ ਸਿਹਤ ਸਬੰਧੀ ਖ਼ਤਰਿਆਂ ਤੋਂ ਬਚਾਇਆ ਜਾ ਸਕੇ।

ਇਸ ਸਬੰਧੀ ਜਦੋਂ ਨਗਰ ਕੌਂਸਲ ਰਾਏਕੋਟ ਦੇ ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਕਰਵਾਈ ਜਾਵੇਗੀ।

ਹੁਣ ਦੇਖਣਾ ਇਹ ਹੋਵੇਗਾ ਕਿ ਨਗਰ ਕੌਂਸਲ ਆਪਣੇ ਇਸ ਭਰੋਸੇ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੰਦੀ ਹੈ ਅਤੇ ਸ਼ਹਿਰ ਵਾਸੀਆਂ ਨੂੰ ਗੰਦਗੀ ਤੋਂ ਨਿਜਾਤ ਦਿਵਾਉਣ ਲਈ ਕਦੋਂ ਠੋਸ ਕਦਮ ਚੁੱਕੇ ਜਾਂਦੇ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X