Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਦੀਵਾਲੀ ਦੀ ਅਸਲ ਰੌਣਕ ਪਰਿਵਾਰਕ ਸਾਂਝ ਵਿੱਚ ਹੈ: ਗੁਰਜੀਤ ਕੌਰ ਰਾਣੂ

ਗੁਰਭਿੰਦਰ ਗੁਰੀ | Updated on Friday, November 06, 2026 22:56 PM IST

ਚੰਡੀਗੜ੍ਹ (ਗੁਰਭਿੰਦਰ ਗੁਰੀ)

ਤਿਉਹਾਰ ਕਿਸੇ ਵੀ ਸਮਾਜ ਦੇ ਸੱਭਿਆਚਾਰ, ਰਵਾਇਤਾਂ ਅਤੇ ਆਪਸੀ ਸਾਂਝ ਦਾ ਅਹਿਮ ਹਿੱਸਾ ਹੁੰਦੇ ਹਨ। ਖ਼ਾਸ ਕਰਕੇ ਦੀਵਾਲੀ ਦਾ ਤਿਉਹਾਰ ਹਰ ਪਰਿਵਾਰ ਲਈ ਨਵੀਆਂ ਉਮੀਦਾਂ, ਖ਼ੁਸ਼ੀਆਂ ਅਤੇ ਚਾਵਾਂ ਲੈ ਕੇ ਆਉਂਦਾ ਹੈ। ਪਰ ਅੱਜ ਦੇ ਸਮੇਂ ਵਿੱਚ ਮਹਿੰਗਾਈ ਨੇ ਤਿਉਹਾਰਾਂ ਨਾਲ ਜੁੜੀਆਂ ਆਮ ਲੋਕਾਂ ਦੀਆਂ ਖ਼ੁਸ਼ੀਆਂ ਨੂੰ ਵੀ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈ ਪਰਿਵਾਰ ਅਜਿਹੇ ਹਨ, ਜਿਨ੍ਹਾਂ ਲਈ ਤਿਉਹਾਰਾਂ ਮੌਕੇ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਹੀ ਸਭ ਤੋਂ ਵੱਡੀ ਤਰਜੀਹ ਬਣ ਗਿਆ ਹੈ।

ਇਸ ਸਬੰਧੀ ਉੱਘੀ ਲੇਖਿਕਾ ਗੁਰਜੀਤ ਕੌਰ ਰਾਣੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਤਿਉਹਾਰਾਂ ਦੀ ਖ਼ੂਬਸੂਰਤੀ ਬਾਜ਼ਾਰਾਂ ਦੀ ਸਜਾਵਟ ਜਾਂ ਮਹਿੰਗੀਆਂ ਚੀਜ਼ਾਂ ਦੀ ਖ਼ਰੀਦਦਾਰੀ ਨਾਲ ਨਹੀਂ, ਸਗੋਂ ਪਰਿਵਾਰਕ ਪਿਆਰ, ਰਿਸ਼ਤਿਆਂ ਦੀ ਮਿਠਾਸ ਅਤੇ ਇੱਕ-ਦੂਜੇ ਨਾਲ ਖ਼ੁਸ਼ੀਆਂ ਸਾਂਝੀਆਂ ਕਰਨ ਨਾਲ ਬਣਦੀ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਸਮਾਜ ਵਿੱਚ ਤਿਉਹਾਰਾਂ ਨੂੰ ਵੀ ਦਿਖਾਵੇ ਅਤੇ ਮਹਿੰਗੀ ਖ਼ਰੀਦਦਾਰੀ ਨਾਲ ਜੋੜਿਆ ਜਾਣ ਲੱਗ ਪਿਆ ਹੈ।

ਉਨ੍ਹਾਂ ਕਿਹਾ ਕਿ ਇੱਕ ਮਾਂ ਲਈ ਆਪਣੇ ਬੱਚਿਆਂ ਦੀਆਂ ਅੱਖਾਂ ਵਿੱਚ ਤਿਉਹਾਰਾਂ ਦੀ ਖ਼ੁਸ਼ੀ ਦੇਖਣਾ ਸਭ ਤੋਂ ਵੱਡੀ ਦੌਲਤ ਹੁੰਦੀ ਹੈ, ਪਰ ਜਦੋਂ ਘਰ ਦਾ ਬਜਟ ਸੀਮਤ ਹੋਵੇ ਅਤੇ ਹਰ ਚੀਜ਼ ਦੀ ਕੀਮਤ ਆਮਦਨ ਦੇ ਮੁਕਾਬਲੇ ਵਧਦੀ ਜਾਵੇ ਤਾਂ ਮਾਪਿਆਂ ਲਈ ਬੱਚਿਆਂ ਦੇ ਛੋਟੇ-ਛੋਟੇ ਚਾਅ ਪੂਰੇ ਕਰਨੇ ਵੀ ਔਖੇ ਹੋ ਜਾਂਦੇ ਹਨ। ਕਈ ਵਾਰ ਘਰ ਦੀਆਂ ਔਰਤਾਂ ਆਪਣੀਆਂ ਨਿੱਜੀ ਇੱਛਾਵਾਂ ਨੂੰ ਪਿੱਛੇ ਰੱਖ ਕੇ ਪਰਿਵਾਰ ਦੀਆਂ ਲੋੜਾਂ ਨੂੰ ਪਹਿਲ ਦਿੰਦੀਆਂ ਹਨ।

ਗੁਰਜੀਤ ਕੌਰ ਰਾਣੂ ਨੇ ਕਿਹਾ ਕਿ ਸਮਾਜ ਵਿੱਚ ਅਮੀਰੀ ਅਤੇ ਗ਼ਰੀਬੀ ਦਾ ਪਾੜਾ ਵਧਣ ਨਾਲ ਤਿਉਹਾਰਾਂ ਨੂੰ ਮਨਾਉਣ ਦੇ ਤਰੀਕਿਆਂ ਵਿੱਚ ਵੀ ਫ਼ਰਕ ਦਿਖਾਈ ਦੇਣ ਲੱਗ ਪਿਆ ਹੈ। ਇੱਕ ਪਾਸੇ ਕੁਝ ਲੋਕ ਤਿਉਹਾਰਾਂ ਉੱਤੇ ਲੱਖਾਂ ਰੁਪਏ ਖ਼ਰਚ ਕਰਦੇ ਹਨ, ਜਦਕਿ ਦੂਜੇ ਪਾਸੇ ਬਹੁਤ ਸਾਰੇ ਪਰਿਵਾਰ ਘਰ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਸੰਘਰਸ਼ ਕਰ ਰਹੇ ਹਨ। ਅਜਿਹੇ ਸਮੇਂ ਸਮਾਜ ਦੇ ਸਮਰੱਥ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਔਰਤਾਂ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਘਰ ਦੇ ਆਰਥਿਕ ਪ੍ਰਬੰਧ ਨੂੰ ਸੰਭਾਲਣ ਵਿੱਚ ਔਰਤਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਹ ਸੀਮਤ ਸਾਧਨਾਂ ਵਿੱਚ ਵੀ ਪਰਿਵਾਰ ਦੀਆਂ ਲੋੜਾਂ ਪੂਰੀਆਂ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਇਸ ਲਈ ਤਿਉਹਾਰਾਂ ਮੌਕੇ ਘਰੇਲੂ ਖ਼ਰਚਿਆਂ ਨੂੰ ਸੋਚ-ਸਮਝ ਕੇ ਕਰਨ ਅਤੇ ਬੇਲੋੜੇ ਦਿਖਾਵੇ ਤੋਂ ਬਚਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ ਜਾਣ ਦਾ ਸੰਦੇਸ਼ ਦਿੰਦੀ ਹੈ। ਸਾਨੂੰ ਇਸ ਤਿਉਹਾਰ ਮੌਕੇ ਕਿਸੇ ਦੇ ਘਰ ਵਿੱਚ ਖ਼ੁਸ਼ੀ ਦੀ ਰੌਸ਼ਨੀ ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇਕਰ ਅਸੀਂ ਆਪਣੇ ਤਿਉਹਾਰਾਂ ਦੀਆਂ ਖ਼ੁਸ਼ੀਆਂ ਵਿੱਚ ਕਿਸੇ ਲੋੜਵੰਦ ਪਰਿਵਾਰ ਨੂੰ ਵੀ ਸ਼ਾਮਲ ਕਰ ਲਈਏ ਤਾਂ ਇਸ ਤੋਂ ਵੱਡੀ ਕੋਈ ਸੇਵਾ ਨਹੀਂ ਹੋ ਸਕਦੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X