Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਰਾਏਕੋਟ ਬਲਾਕ ਦੇ ਖਿਡਾਰੀਆਂ ਨੇ ਅੰਡਰ-11 ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਟੂਰਨਾਮੈਂਟ ਵਿੱਚ ਕਰਵਾਈ ਬੱਲੇ-ਬੱਲੇ

ਗੁਰਭਿੰਦਰ ਗੁਰੀ | Updated on Saturday, November 07, 2026 22:48 PM IST

ਰਾਏਕੋਟ, 25 ਅਕਤੂਬਰ(ਗੁਰਭਿੰਦਰ ਗੁਰੀ) ਪਿਛਲੇ ਦਿਨੀਂ ਖੰਨਾ ਵਿਖੇ ਹੋਈਆਂ ਅੰਡਰ-11 ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਰਾਏਕੋਟ ਬਲਾਕ ਦੇ ਨੰਨ੍ਹੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰੀਆਂ। ਕਰਾਟੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 27 ਕਿਲੋ ਲੜਕੀਆਂ ਵਰਗ ਵਿੱਚ ਸੈਂਟਰ ਤਲਵੰਡੀ ਰਾਏ, ਬਲਾਕ ਰਾਏਕੋਟ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਮਾ ਦੀ ਖਿਡਾਰਨ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਬਲਾਕ ਦਾ ਨਾਂ ਰੌਸ਼ਨ ਕੀਤਾ।

ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਬਾਜ਼ਪੁਰਾ ਦੇ ਗੁਰਜੋਤ ਸਿੰਘ ਨੇ ਖੋ-ਖੋ ਵਿੱਚ ਜ਼ਿਲ੍ਹਾ ਪੱਧਰ 'ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਵਿੱਚ ਰਾਏਕੋਟ ਬਲਾਕ ਦੀ ਟੀਮ ਨੇ ਜ਼ਿਲ੍ਹਾ ਪੱਧਰ 'ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਰਾਏ ਦੇ ਕੁਲਬੀਰ ਸਿੰਘ ਅਤੇ ਹਰਗੁਣ ਸਿੰਘ ਅਤੇ ਬਲਰਾਜ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਦੱਧਾਹੂਰ ਦਾ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।

ਇਸੇ ਲੜੀ ਤਹਿਤ ਗੁਰੂ ਨਾਨਕ ਪਬਲਿਕ ਸਕੂਲ, ਬੱਸੀਆਂ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰਸਿਮਰਨ ਸਿੰਘ ਨੇ 100 ਮੀਟਰ ਦੌੜ ਵਿੱਚ ਪਹਿਲਾ ਸਥਾਨ ਅਤੇ ਰੀਲੇਅ ਰੇਸ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।

ਰਵਲੀਨ ਕੌਰ ਨੇ 100 ਮੀਟਰ ਵਿੱਚ ਪਹਿਲਾ ਅਤੇ 200 ਮੀਟਰ ਵਿੱਚ ਤੀਸਰਾ ਸਥਾਨ, ਜਦਕਿ ਸਵਲੀਨ ਕੌਰ ਨੇ 400 ਮੀਟਰ ਵਿੱਚ ਦੂਜਾ ਅਤੇ 200 ਮੀਟਰ ਵਿੱਚ ਤੀਸਰਾ ਸਥਾਨ ਹਾਸਲ ਕੀਤਾ। ਰੀਲੇਅ ਰੇਸ ਵਿੱਚ ਲੜਕੀਆਂ ਦੇ ਵਰਗ ਵਿੱਚ ਰਵਲੀਨ ਕੌਰ, ਸਵਲੀਨ ਕੌਰ, ਹਰਲੀਨ ਕੌਰ ਅਤੇ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ ਅਤੇ ਲੜਕਿਆਂ ਦੇ ਵਰਗ ਵਿੱਚ ਹਰਸਿਮਰਨ ਸਿੰਘ, ਕਰਨਦੀਪ ਸਿੰਘ, ਸਹਿਜਵੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।

ਖੋ-ਖੋ ਅਤੇ ਨੈਸ਼ਨਲ ਸਟਾਈਲ ਕਬੱਡੀ (ਲੜਕੀਆਂ) ਵਿੱਚ ਵੀ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇਤਬਾਰ ਸਿੰਘ ਨੱਥੋਵਾਲ ਅਤੇ ਬਲਾਕ ਦੇ ਸਮੂਹ ਸੀ.ਐੱਚ.ਟੀ, ਐੱਚ.ਟੀ. ਅਤੇ ਅਧਿਆਪਕ ਸਾਹਿਬਾਨ ਨੇ ਵਧਾਈ ਦਿੱਤੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X