Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਮਨਾਇਆ

ਮੰਗਤ ਸਿੰਘ ਸੈਦਪੁਰ | Updated on Thursday, November 12, 2026 02:22 AM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਵੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਭ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਵਸ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋ ਗਵਾਲੀਅਰ ਦੇ ਕਿਲੇ ਵਿੱਚੋਂ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਉਨ੍ਹਾਂ ਗੁਰੂ ਸਾਹਿਬ ਵੱਲੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਸ਼ਰਤ ਮੁਤਾਬਿਕ 52 ਕਲੀਆ ਵਾਲਾ ਚੋਲਾ ਪਹਿਨ ਕੇ ਪਹਾੜੀ ਰਾਜਿਆਂ ਨੂੰ ਕੈਦ ਵਿੱਚੋ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਦਿਲ ਖਿੱਚਵੇਂ ਅੰਦਾਜ ਵਿੱਚ ਸੰਗਤਾਂ ਨੂੰ ਸਰਵਣ ਕਰਵਾਇਆ । ਭਾਈ ਗੁਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ, ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ।

ਸ਼੍ਰੋਮਣੀ ਪ੍ਰਚਾਰਕ ਭਾਈ ਮੇਜਰ ਸਿੰਘ ਜੀ ਸ੍ਰੀ ਤਰਨ ਤਾਰਨ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਗਵਾਲੀਅਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਸੰਗਤਾਂ ਵੱਲੋਂ ਕੀਤੀ ਦੀਪਮਾਲਾ ਕਰਨ ਦਾ ਪ੍ਰਸੰਗ ਵਿਸਥਾਰ ਸਹਿਤ ਸੁਣਾਇਆ । ਇਸ ਤੋਂ ਇਲਾਵਾ ਭਾਈ ਬਲਵਿੰਦਰ ਸਿੰਘ ਜੀ ਕੁਤਵਾਲੀ ਸਾਹਿਬ ਮੋਰਿੰਡਾ, ਭਾਈ ਗੁਰਜੰਟ ਸਿੰਘ ਜੀ ਪਟਿਆਲਾ, ਭਾਈ ਬਲਜਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਜੀ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਰਾਜਵਿੰਦਰ ਸਿੰਘ ਜੀ ਸਮਰਾਲੇ ਵਾਲੇ, ਭਾਈ ਗੁਰਸੇਵਕ ਸਿੰਘ ਜੀ ਨਾਢਾ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਜੀ ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਸਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਬੰਦੀ ਛੋੜ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਫੁੱਲਾਂ ਨਾਲ ਅੰਦਰੋੱ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਸ੍ਰੀ ਦਰਬਾਰ ਸਾਹਿਬ ਜੀ ਨੂੰ ਬਾਹਰੋੱ ਅਤੇ ਗੇਟ ਤੱਕ ਕੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾ ਨਾਲ ਸਜਾਇਆ ਗਿਆ ਸੀ । ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।

ਗੁਰੂ ਕਾ ਲੰਗਰ ਇਸ ਮੌਕੇ ਸੰਗਤਾਂ ਨੂੰ ਅਤੁੱਟ ਵਰਤਿਆ ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X