Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਟਾਕਾਨੀਨੀ ਹਾਦਸੇ ਵਿੱਚ ਤਿੰਨ ਪੰਜਾਬੀਆਂ ਦੀ ਮੌਤ; ਦੇਹਾਂ ਭਾਰਤ ਭੇਜਣ ਲਈ ਉਪਰਾਲੇ

ਹਰਜਿੰਦਰ ਸਿੰਘ ਬਸਿਆਲਾ | Updated on Thursday, November 12, 2026 02:24 AM IST

-ਮ੍ਰਿਤਕਾਂ ਦੀਆਂ ਦੇਹਾਂ ਭਾਰਤ ਭੇਜਣ ਦੀਆਂ ਤਿਆਰੀਆਂ-

ਔਕਲੈਂਡ, 10 ਨਵੰਬਰ 2026: ਸੁਪਰੀਮ ਸਿੱਖ ਸੁਸਾਇਟੀ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਔਕਲੈਂਡ ਦੇ ਟਾਕਾਨੀਨੀ ਟਾਊਨ ਵਿਖੇ ਦਿਵਾਲੀ ਦੀ ਰਾਤ ਹੋਏ ਇੱਕ ਭਿਆਨਕ ਕਾਰ ਹਾਦਸੇ ਵਿੱਚ ਦੋ ਮੁੰਡਿਆਂ ਅਤੇ ਇੱਕ ਕੁੜੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੇ ਨੌਜਵਾਨ ਪੰਜਾਬੀ ਪਰਿਵਾਰਾਂ ਨਾਲ ਸਬੰਧਤ ਸਨ।

ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਰਸਮੀ ਸ਼ਨਾਖ਼ਤ ਦੀ ਕਾਰਵਾਈ ਜਾਰੀ ਹੈ, ਜਿਸ ਵਿੱਚ ਕੁਝ ਸਮਾਂ ਲੱਗਣ ਦੀ ਸੰਭਾਵਨਾ ਹੈ। ਪਰਿਵਾਰਾਂ ਦੀ ਨਿੱਜਤਾ ਦਾ ਧਿਆਨ ਰੱਖਦਿਆਂ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ। ਪਰਿਵਾਰਾਂ ਦੀ ਇੱਛਾ ਮੁਤਾਬਕ ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜੀਆਂ ਜਾਣਗੀਆਂ ਅਤੇ ਇਸ ਸਬੰਧੀ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਪੁਲਿਸ ਦੁਆਰਾ 9 ਨਵੰਬਰ ਨੂੰ ਜਾਰੀ ਕੀਤੇ ਗਏ ਬਿਆਨ ਅਨੁਸਾਰ ਇਹ ਹਾਦਸਾ ਟਾਕਾਨੀਨੀ ਦੇ ਗ੍ਰੇਟ ਸਾਊਥ ਰੋਡ ’ਤੇ ਰਾਤ 10:15 ਵਜੇ ਵਾਪਰਿਆ, ਜਦੋਂ ਇੱਕ ਗੱਡੀ ਸੜਕ ਤੋਂ ਉਤਰ ਕੇ ਇਮਾਰਤ ਨਾਲ ਜਾ ਟਕਰਾਈ। ਗੱਡੀ ਵਿੱਚ ਸਵਾਰ ਤਿੰਨਾਂ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਮਾਰਤ ਦੇ ਅੰਦਰ ਮੌਜੂਦ ਸਾਰੇ ਲੋਕ ਸੁਰੱਖਿਅਤ ਹਨ। ਸੀਰੀਅਸ ਕ੍ਰੈਸ਼ ਯੂਨਿਟ ਵੱਲੋਂ ਹਾਦਸੇ ਦੀ ਜਾਂਚ ਜਾਰੀ ਹੈ।

ਇਹ ਘਟਨਾ 'ਬਰਗਰਫਿਊਲ' ਰੈਸਟੋਰੈਂਟ ਦੀ ਇਮਾਰਤ ਨਾਲ ਟਕਰਾਉਣ ਕਾਰਨ ਵਾਪਰੀ। ਰੈਸਟੋਰੈਂਟ ਰਾਤ ਲਈ ਬੰਦ ਹੋ ਚੁੱਕਾ ਸੀ ਅਤੇ ਅੰਦਰ ਮੌਜੂਦ ਸਟਾਫ਼ ਬਾਲ-ਬਾਲ ਬਚ ਗਿਆ। ਹਾਦਸੇ ਨਾਲ ਰੈਸਟੋਰੈਂਟ ਦੇ ਬਾਹਰੀ ਹਿੱਸੇ ਨੂੰ ਭਾਰੀ ਨੁਕਸਾਨ ਪਹੁੰਚਿਆ, ਜਿੱਥੇ ਕੱਚ ਅਤੇ ਟੁੱਟੀ ਹੋਈ ਵਾੜ ਦੁਕਾਨ ਦੇ ਸਾਹਮਣੇ ਖਿੰਡੀ ਪਈ ਸੀ ਅਤੇ ਖਿੜਕੀਆਂ ਨੂੰ ਫੱਟੇ ਲਗਾ ਕੇ ਢੱਕਿਆ ਗਿਆ ਸੀ।

ਹਾਦਸਾਗ੍ਰਸਤ ਕਾਰ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਗਏ ਸਨ। ਰੈਸਟੋਰੈਂਟ ਤੋਂ ਲਗਭਗ 20 ਮੀਟਰ ਦੂਰ ਗੋਲਚੱਕਰ (ਰਾਊਂਡਅਬਾਊਟ) ਕੋਲ ਫੁੱਟਪਾਥ ’ਤੇ ਸਕਿਡ (ਟਾਇਰਾਂ ਦੀ ਰਗੜ) ਦੇ ਨਿਸ਼ਾਨ ਵੀ ਵੇਖੇ ਜਾ ਸਕਦੇ ਸਨ।

ਸਰੋਤ: ਨਿਊਜ਼ੀਲੈਂਡ ਪੁਲਿਸ ਦਾ 9 ਨਵੰਬਰ ਦਾ ਬਿਆਨ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X