Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Article

ਸ਼ਾਹਿ ਸ਼ਾਹਿਨਸ਼ਾਹ ਗੁਰੂ ਗੋਬਿੰਦ ਸਿੰਘ ਜੀ — ਜੋਤੀ ਜੋਤ ਦਿਵਸ ਲਈ ਵਿਸ਼ੇਸ਼ ਲੇਖ

ਧਰਮਿੰਦਰ ਸਿੰਘ ਚੱਬਾ | Updated on Thursday, November 12, 2026 02:26 AM IST

14 ਨਵੰਬਰ ਦੇ ਅੰਕ ਲਈ ਪ੍ਰਾਪਤ ਲੇਖ ਦਾ ਸੰਪਾਦਿਤ ਰੂਪ। ਪੁਰਾਣੇ ਫੌਂਟ ਦੀ ਕਾਪੀ ਨੂੰ ਯੂਨੀਕੋਡ ਵਿੱਚ ਸੰਜੋ ਕੇ ਇਤਿਹਾਸਕ ਸਾਲਾਂ ਅਤੇ ਅੰਤਲੇ ਪ੍ਰਸੰਗ ਦੀ ਸੋਧ ਕੀਤੀ ਗਈ ਹੈ।

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਮੁੱਚੀ ਮਨੁੱਖਤਾ ਲਈ ਹਿੰਮਤ, ਨਿਆਂ ਅਤੇ ਮਨੁੱਖੀ ਬਰਾਬਰੀ ਦਾ ਸੁਨੇਹਾ ਦੇਣ ਵਾਲੇ ਰਹਿਬਰ ਹਨ। ਉਨ੍ਹਾਂ ਦੇ ਜੀਵਨ ਦੀ ਯਾਦ ਸਾਨੂੰ ਸੱਚ ਨਾਲ ਜੁੜੇ ਰਹਿਣ ਅਤੇ ਜ਼ੁਲਮ ਅੱਗੇ ਨਾ ਝੁਕਣ ਦੀ ਪ੍ਰੇਰਨਾ ਦਿੰਦੀ ਹੈ।

ਗੁਰੂ ਸਾਹਿਬ ਦਾ ਪ੍ਰਕਾਸ਼ ਦਸੰਬਰ 1666 ਵਿੱਚ ਪਟਨਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਾਤਾ ਗੁਜਰੀ ਜੀ ਦੇ ਘਰ ਹੋਇਆ। ਬਾਲ ਗੋਬਿੰਦ ਰਾਏ ਜੀ ਨੇ ਬਚਪਨ ਪਟਨਾ ਸਾਹਿਬ ਵਿੱਚ ਬਿਤਾਇਆ। ਬਾਅਦ ਵਿੱਚ ਪਰਿਵਾਰ ਅਨੰਦਪੁਰ ਸਾਹਿਬ ਆ ਗਿਆ, ਜਿੱਥੇ ਉਨ੍ਹਾਂ ਦੀ ਵਿਦਿਆ ਅਤੇ ਸਰੀਰਕ ਸਿਖਲਾਈ ਦਾ ਪ੍ਰਬੰਧ ਹੋਇਆ।

1675 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰਗੱਦੀ ਦੀ ਜ਼ਿੰਮੇਵਾਰੀ ਸੰਭਾਲੀ। ਗੁਰੂ ਸਾਹਿਬ ਨੇ ਸੰਗਤਾਂ ਨੂੰ ਹੌਸਲਾ ਦਿੱਤਾ ਅਤੇ ਧਰਮ ਦੀ ਆਜ਼ਾਦੀ ਤੇ ਮਨੁੱਖੀ ਮਰਿਆਦਾ ਦੀ ਰੱਖਿਆ ਲਈ ਸੰਗਠਿਤ ਕੀਤਾ।

ਉਨ੍ਹਾਂ ਨੇ ਆਪਣੇ ਸਿੱਖਾਂ ਵਿੱਚ ਨਿਡਰਤਾ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਪੈਦਾ ਕੀਤੀ। ਸਰੀਰਕ ਸਿਖਲਾਈ, ਘੋੜਸਵਾਰੀ ਅਤੇ ਸ਼ਸਤਰ-ਵਿਦਿਆ ਦਾ ਉਦੇਸ਼ ਜ਼ੁਲਮ ਦਾ ਸਾਹਮਣਾ ਕਰਨ ਦੀ ਸਮਰੱਥਾ ਵਿਕਸਿਤ ਕਰਨਾ ਸੀ। ਉਨ੍ਹਾਂ ਦੀ ਬਾਣੀ ਅਤੇ ਕਾਵਿ-ਰਚਨਾ ਨੇ ਵੀ ਸਮਾਜ ਵਿੱਚ ਨਵੀਂ ਚੇਤਨਾ ਜਗਾਈ।

1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਹੋਈ। ਗੁਰੂ ਸਾਹਿਬ ਦੇ ਸੱਦੇ ’ਤੇ ਭਾਈ ਦਇਆ ਸਿੰਘ, ਭਾਈ ਧਰਮ ਸਿੰਘ, ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ ਅਤੇ ਭਾਈ ਸਾਹਿਬ ਸਿੰਘ ਅੱਗੇ ਆਏ। ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ਣ ਤੋਂ ਬਾਅਦ ਗੁਰੂ ਸਾਹਿਬ ਨੇ ਆਪ ਉਨ੍ਹਾਂ ਪਾਸੋਂ ਅੰਮ੍ਰਿਤ ਛਕਿਆ।

ਇਸੇ ਕਰਕੇ ਉਨ੍ਹਾਂ ਨੂੰ ‘ਆਪੇ ਗੁਰ ਚੇਲਾ’ ਕਿਹਾ ਜਾਂਦਾ ਹੈ।

ਖਾਲਸੇ ਦੀ ਸਾਜਨਾ ਵਿੱਚ ਜਾਤ-ਪਾਤ ਤੋਂ ਉੱਪਰ ਉੱਠ ਕੇ ਸਾਂਝੀ ਪਛਾਣ ਅਤੇ ਮਨੁੱਖੀ ਬਰਾਬਰੀ ਦਾ ਸੰਦੇਸ਼ ਸੀ। ਗੁਰੂ ਸਾਹਿਬ ਨੇ ਕਮਜ਼ੋਰ ਅਤੇ ਮਜ਼ਲੂਮ ਦੀ ਰੱਖਿਆ ਨੂੰ ਜੀਵਨ ਦਾ ਅਹਿਮ ਫ਼ਰਜ਼ ਮੰਨਿਆ। ਉਨ੍ਹਾਂ ਦਾ ਜੀਵਨ ਅਧਿਆਤਮਿਕਤਾ ਅਤੇ ਜ਼ਿੰਮੇਵਾਰ ਸਮਾਜਿਕ ਕਰਮ ਦਾ ਸੁਮੇਲ ਸੀ।

ਗੁਰੂ ਸਾਹਿਬ ਦੇ ਪਿਤਾ ਅਤੇ ਚਾਰ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸਿੱਖ ਇਤਿਹਾਸ ਦਾ ਅਟੁੱਟ ਹਿੱਸਾ ਹਨ। ਅਨੇਕਾਂ ਮੁਸ਼ਕਲਾਂ ਅਤੇ ਵਿਛੋੜਿਆਂ ਦੇ ਬਾਵਜੂਦ ਉਨ੍ਹਾਂ ਨੇ ਸੱਚ ਅਤੇ ਨਿਆਂ ਦਾ ਰਾਹ ਨਹੀਂ ਛੱਡਿਆ। ਭਾਈ ਨੰਦ ਲਾਲ ਜੀ ਨੇ ਆਪਣੀ ਰਚਨਾ ਵਿੱਚ ਗੁਰੂ ਸਾਹਿਬ ਦੀ ਸ਼ਖ਼ਸੀਅਤ ਨੂੰ ਬਾਦਸ਼ਾਹ ਦਰਵੇਸ਼ ਅਤੇ ਬੇਕਸਾਂ ਦੇ ਯਾਰ ਵਜੋਂ ਯਾਦ ਕੀਤਾ।

1708 ਵਿੱਚ ਗੁਰੂ ਸਾਹਿਬ ਨੰਦੇੜ ਵਿਖੇ ਰਹੇ। ਇੱਥੇ ਬੰਦਾ ਸਿੰਘ ਬਹਾਦਰ ਨੂੰ ਪੰਜਾਬ ਵੱਲ ਤੋਰ ਕੇ ਜ਼ੁਲਮ ਵਿਰੁੱਧ ਮੁਹਿੰਮ ਜਾਰੀ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ। ਅੰਤਲੇ ਸਮੇਂ ਗੁਰੂ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਦੀਵੀ ਗੁਰਗੱਦੀ ਬਖ਼ਸ਼ੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੀਵਨ-ਵੇਰਵੇ ਅਨੁਸਾਰ ਸਰਹਿੰਦ ਦੇ ਵਜ਼ੀਰ ਖ਼ਾਨ ਵੱਲੋਂ ਭੇਜੇ ਹਮਲਾਵਰਾਂ ਵਿੱਚੋਂ ਇੱਕ ਨੇ ਨੰਦੇੜ ਵਿਖੇ ਗੁਰੂ ਸਾਹਿਬ ਨੂੰ ਜ਼ਖ਼ਮੀ ਕੀਤਾ ਸੀ। ਇਸ ਵੇਰਵੇ ਵਿੱਚ ਬਹਾਦਰ ਸ਼ਾਹ ਵੱਲੋਂ ਇਲਾਜ ਲਈ ਸਰਜਨ ਭੇਜਣ ਦਾ ਜ਼ਿਕਰ ਹੈ।

ਗੁਰੂ ਸਾਹਿਬ 1708 ਵਿੱਚ ਨੰਦੇੜ ਵਿਖੇ ਜੋਤੀ ਜੋਤ ਸਮਾਏ। ਉਨ੍ਹਾਂ ਦੀ ਯਾਦ ਸਾਨੂੰ ਨਿਡਰਤਾ ਨਾਲ ਜੀਉਣ, ਆਪਣੀ ਜ਼ਿੰਮੇਵਾਰੀ ਨਿਭਾਉਣ, ਦੂਜਿਆਂ ਦੀ ਆਜ਼ਾਦੀ ਦਾ ਸਤਿਕਾਰ ਕਰਨ ਅਤੇ ਸਰਬਤ ਦੇ ਭਲੇ ਲਈ ਕੰਮ ਕਰਨ ਦਾ ਸੁਨੇਹਾ ਦਿੰਦੀ ਹੈ।

ਇਤਿਹਾਸਕ ਮਿਲਾਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੀਵਨ-ਵੇਰਵਾ।

Have something to say? Post your comment
X