Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਰਾਏਕੋਟ: ਵੋਟਰ ਸੂਚੀ ਦੀ ਸੁਧਾਈ ਲਈ ਦਾਅਵੇ ਤੇ ਇਤਰਾਜ਼ 11 ਦਸੰਬਰ ਤੱਕ

ਗੁਰਭਿੰਦਰ ਗੁਰੀ | Updated on Friday, November 13, 2026 13:29 PM IST

ਰਾਏਕੋਟ (ਗੁਰਭਿੰਦਰ ਗੁਰੀ) ਪੰਜਾਬ ਵਿੱਚ 2027 ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਚੋਣ ਕਮਿਸ਼ਨ ਵੱਲੋਂ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਕਮ ਰਿਟਰਨਿੰਗ ਅਫ਼ਸਰ ਰਾਏਕੋਟ ਕਪਿਲ ਜਿੰਦਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਮੂਹ ਵੋਟਰਾਂ ਤੋਂ 12 ਨਵੰਬਰ 2026 ਤੋਂ 11 ਦਸੰਬਰ 2026 ਤੱਕ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ ਆਪਣੀ ਨਵੀਂ ਵੋਟ ਬਣਵਾਉਣਾ ਚਾਹੁੰਦੇ ਹਨ, ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਦਰੁੱਸਤੀ ਕਰਵਾਉਣੀ ਚਾਹੁੰਦੇ ਹਨ ਜਾਂ ਕਿਸੇ ਅਯੋਗ ਵੋਟ ਨੂੰ ਸੂਚੀ ਵਿੱਚੋਂ ਹਟਵਾਉਣਾ ਚਾਹੁੰਦੇ ਹਨ, ਉਹ ਨਿਰਧਾਰਤ ਸਮੇਂ ਦੌਰਾਨ ਆਪਣੀਆਂ ਅਰਜ਼ੀਆਂ ਅਤੇ ਇਤਰਾਜ਼ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਕੋਲ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਇਹ ਅਰਜ਼ੀਆਂ ਐਸਡੀਐਮ ਦਫ਼ਤਰ ਰਾਏਕੋਟ ਦੇ ਇਲੈਕਸ਼ਨ ਸੈੱਲ ਵਿਖੇ ਵੀ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਐਸਡੀਐਮ ਕਪਿਲ ਜਿੰਦਲ ਨੇ ਦੱਸਿਆ ਕਿ ਪ੍ਰਾਪਤ ਹੋਣ ਵਾਲੇ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਕੀਤੀ ਜਾਵੇਗੀ।

ਉਨ੍ਹਾਂ ਹਲਕਾ ਰਾਏਕੋਟ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਸੁਧਾਈ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਰਧਾਰਤ ਸਮੇਂ ਅੰਦਰ ਆਪਣੀਆਂ ਵੋਟਾਂ ਸਬੰਧੀ ਲੋੜੀਂਦੀ ਕਾਰਵਾਈ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ-2027 ਦੌਰਾਨ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X