Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਤਾ ਗੁਰਗੱਦੀ ਪੁਰਬ ਮਨਾਇਆ

ਮੰਗਤ ਸਿੰਘ ਸੈਦਪੁਰ | Updated on Friday, November 13, 2026 13:30 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਨਵੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਸਰਬ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਦਸਾਂ ਪਾਤਿਸ਼ਾਹੀਆਂ ਦੀ ਜਾਗਦੀ ਜੋਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ। ਬੀਬੀ ਜਤਿੰਦਰ ਕੌਰ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਦੀਪ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਮਿੱਤਰ ਪਿਆਰੇ ਨੂੰ ਕਵੀਸ਼ਰੀ ਜੱਥਾ, ਭਾਈ ਗੁਰਸੇਵਕ ਸਿੰਘ ਜੀ ਲੁਧਿਆਣੇ ਵਾਲੇ, ਭਾਈ ਹਰਵਿੰਦਰ ਸਿੰਘ ਜੀ ਪਟਿਆਲਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਅਤੇ ਭਾਈ ਸਰੂਪ ਸਿੰਘ ਜੀ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਨਾਮ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।

ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ।

ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਮਿਤੀ 9 ਨਵੰਬਰ ਅਰੰਭ ਕੀਤੀਆਂ ਗਈਆਂ ਹਨ ਜੋ ਕਿ ਮਿਤੀ 24 ਨਵੰਬਰ ਪ੍ਰਕਾਸ਼ ਪੁਰਬ ਵਾਲੇ ਦਿਨ ਤੱਕ ਜਾਰੀ ਰਹਿਣਗੀਆਂ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X