ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੁਟਾਹਰੀ ਵਿੱਚ 45 ਸਾਲਾ ਕਿਸਾਨ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਕਿਸਾਨ ਦੀ ਮੌਤ ਕਰੀਬ ਚਾਰ ਸਾਲ ਪਹਿਲਾਂ ਹੋਈ ਸੀ। ਉਸ ਵੇਲੇ ਨਸ਼ੇ ਦੀ ਵੱਧ ਮਾਤਰਾ ਲੈਣ ਦਾ ਸ਼ੱਕ ਜਤਾਇਆ ਗਿਆ ਸੀ।
ਹਿੰਦੁਸਤਾਨ ਟਾਈਮਜ਼ ਮੁਤਾਬਕ ਵਿਸਰਾ ਜਾਂਚ ਵਿੱਚ ਓਵਰਡੋਜ਼ ਦੀ ਪੁਸ਼ਟੀ ਨਹੀਂ ਹੋਈ। ਕਿਸਾਨ ਦੀ ਪਤਨੀ ਨੇ ਦੋਸ਼ ਲਾਇਆ ਹੈ ਕਿ ਮੌਤ ਪਿੱਛੇ ਪਰਿਵਾਰਕ ਜ਼ਮੀਨ ਦਾ ਝਗੜਾ ਸੀ।