ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ (ਮੰਗਤ ਸਿੰਘ ਸੈਦਪੁਰ) — ਮੋਹਾਲੀ ਤੋਂ ਸੀਨੀਅਰ ਨਾਗਰਿਕਾਂ ਦਾ ਜਥਾ ਖਾਟੂ ਸ਼ਿਆਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਬੱਸ ਨੂੰ ਹਰੀ ਝੰਡੀ ਦਿੱਤੀ। ਕੌਂਸਲਰ ਅਰਵਿੰਦਰ ਕੌਰ ਜਥੇ ਦੀ ਅਗਵਾਈ ਕਰ ਰਹੇ ਸਨ।
ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਯਾਤਰਾ ਬਾਰੇ ਫੂਲਰਾਜ ਸਿੰਘ ਨੇ ਦੱਸਿਆ ਕਿ ਰਵਾਨਗੀ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਆਉਣ-ਜਾਣ ਦੌਰਾਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਮੁਤਾਬਕ ਗਾਈਡ ਜਥੇ ਦੇ ਨਾਲ ਰਹੇਗਾ ਅਤੇ ਦਰਸ਼ਨਾਂ ਵਾਲੀਆਂ ਥਾਵਾਂ ਬਾਰੇ ਦੱਸੇਗਾ। ਰਵਾਨਗੀ ਵੇਲੇ ਜਸਪਾਲ ਸਿੰਘ, ਐਡਵੋਕੇਟ ਸੁਧੀਰ ਸਿੰਘ ਅਤੇ ਨਵੀਨ ਗੈਰੀ ਵੀ ਹਾਜ਼ਰ ਸਨ।