ਰੋਹਤਕ (ਗੁਰਭਿੰਦਰ ਗੁਰੀ) — ਪੰਡਿਤ ਦਾਦਾ ਲਖਮੀ ਚੰਦ ਪ੍ਰਦਰਸ਼ਨ ਅਤੇ ਦ੍ਰਿਸ਼ ਕਲਾ ਯੂਨੀਵਰਸਿਟੀ ਵਿੱਚ ਸਰਕਾਰੀ ਅਧਿਆਪਕਾਂ ਲਈ 30 ਦਿਨਾਂ ਦਾ ਯੋਗ ਕੈਂਪ ਸ਼ੁਰੂ ਹੋਇਆ। ਉਦਘਾਟਨੀ ਸਮਾਗਮ ਵਿੱਚ ਸਿੱਖਿਆ ਸ਼ਾਸਤਰੀ ਚਰਨਜੀਤ ਖੱਟੜ ਮੁੱਖ ਮਹਿਮਾਨ ਸਨ। ਕੁਲਪਤੀ ਅਮਿਤ ਆਰਿਆ ਨੇ ਸੀਨੀਅਰ ਪੱਤਰਕਾਰ ਅਤੇ ਮੀਡੀਆ ਕੌਂਸਲ ਆਫ਼ ਜਰਨਲਿਸਟਸ ਦੇ ਕੌਮੀ ਪ੍ਰਧਾਨ ਸੰਜੇ ਰਾਠੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।
ਕੁਲਪਤੀ ਨੇ ਲੋਕ ਹਿੱਤ ਦੇ ਮੁੱਦਿਆਂ ਅਤੇ ਪੱਤਰਕਾਰਾਂ ਦੇ ਹੱਕਾਂ ਬਾਰੇ ਰਾਠੀ ਦੇ ਕੰਮ ਦਾ ਜ਼ਿਕਰ ਕੀਤਾ। ਰਾਠੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਪੱਤਰਕਾਰੀ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਬਾਰੇ ਗੱਲ ਕੀਤੀ। ਕੈਂਪ ਦਾ ਉਦੇਸ਼ ਅਧਿਆਪਕਾਂ ਨੂੰ ਯੋਗ ਰਾਹੀਂ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।
ਕੁਲਪਤੀ ਅਮਿਤ ਆਰਿਆ ਵੱਲੋਂ ਸੀਨੀਅਰ ਪੱਤਰਕਾਰ ਸੰਜੇ ਰਾਠੀ ਦਾ ਸਨਮਾਨ
ਮੀਡੀਆ ਅਤੇ ਸਮਾਜ ਪ੍ਰਤੀ ਸ਼ਾਨਦਾਰ ਸੇਵਾਵਾਂ ਬਦਲੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਕੀਤਾ ਸਨਮਾਨਿਤ
ਰੋਹਤਕ (ਗੁਰਭਿੰਦਰ ਗੁਰੀ): ਪੰਡਿਤ ਦਾਦਾ ਲਖਮੀ ਚੰਦ ਪ੍ਰਦਰਸ਼ਨ ਅਤੇ ਦ੍ਰਿਸ਼ ਕਲਾ ਯੂਨੀਵਰਸਿਟੀ, ਰੋਹਤਕ ਦੇ ਕੈਂਪਸ ਵਿਖੇ ਸਰਕਾਰੀ ਅਧਿਆਪਕਾਂ ਲਈ ਲਗਾਏ ਗਏ 30 ਰੋਜ਼ਾ ਯੋਗ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਚਰਨਜੀਤ ਖੱਟੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਅਮਿਤ ਆਰਿਆ ਵੱਲੋਂ ਮੀਡੀਆ ਕੌਂਸਲ ਆਫ਼ ਜਰਨਲਿਸਟਸ ਦੇ ਕੌਮੀ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਸੰਜੇ ਰਾਠੀ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਅਤੇ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੁਲਪਤੀ ਅਮਿਤ ਆਰਿਆ ਨੇ ਸੰਜੇ ਰਾਠੀ ਦੀ ਪੱਤਰਕਾਰੀ ਅਤੇ ਸਮਾਜਿਕ ਖੇਤਰ ਵਿੱਚ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਕਈ ਦਹਾਕਿਆਂ ਤੋਂ ਪੱਤਰਕਾਰੀ ਰਾਹੀਂ ਸਮਾਜ ਦੇ ਅਹਿਮ ਮੁੱਦਿਆਂ ਨੂੰ ਉਭਾਰਨ ਦੇ ਨਾਲ-ਨਾਲ ਪੱਤਰਕਾਰਾਂ ਦੇ ਹੱਕਾਂ, ਮੀਡੀਆ ਦੀ ਆਜ਼ਾਦੀ, ਨਿਰਪੱਖ ਪੱਤਰਕਾਰੀ ਅਤੇ ਲੋਕ ਹਿੱਤਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਸੰਜੇ ਰਾਠੀ ਨੇ ਯੂਨੀਵਰਸਿਟੀ ਦੇ ਕੁਲਪਤੀ ਅਤੇ ਸਮਾਗਮ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰੀ ਦਾ ਮਕਸਦ ਸਿਰਫ਼ ਖ਼ਬਰਾਂ ਲੋਕਾਂ ਤੱਕ ਪਹੁੰਚਾਉਣਾ ਹੀ ਨਹੀਂ, ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣਾ ਅਤੇ ਹਾਂ-ਪੱਖੀ ਸਮਾਜਿਕ ਤਬਦੀਲੀ ਲਿਆਉਣ ਵਿੱਚ ਯੋਗਦਾਨ ਪਾਉਣਾ ਵੀ ਹੈ। ਸਮਾਗਮ ਦੌਰਾਨ ਡਾ. ਰਾਜੀਵ ਦਲਾਲ, ਨੋਡਲ ਅਧਿਕਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ। 30 ਰੋਜ਼ਾ ਯੋਗ ਕੈਂਪ ਦਾ ਮੁੱਖ ਉਦਸਰਕਾਰੀ ਅਧਿਆਪਕਾਂ ਨੂੰ ਯੋਗ ਰਾਹੀਂ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਸਿੱਖਿਆ, ਯੋਗ, ਸਮਾਜਿਕ ਸਰੋਕਾਰਾਂ ਅਤੇ ਮੀਡੀਆ ਦੀ ਭੂਮਿਕਾ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।