Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Article

ਸਮਾਜ ਵਿੱਚ ਭ੍ਰਿਸ਼ਟਾਚਾਰ ਦਾ ਕੋਹੜ

ਸੁਰਿੰਦਰਪਾਲ ਸਿੰਘ | Updated on Sunday, November 22, 2026 23:35 PM IST

ਸਮਾਜ ਵਿੱਚ ਭ੍ਰਿਸ਼ਟਾਚਾਰ ਦਾ ਕੋਹੜ

ਭ੍ਰਿਸ਼ਟਾਚਾਰ ਅਜੋਕੇ ਸਮਾਜ ਦੀਆਂ ਸਭ ਤੋਂ ਗੰਭੀਰ ਸਮੱਸਿਆਵਾਂ ਵਿੱਚੋਂ ਇੱਕ ਹੈ। ਇਹ ਇੱਕ ਅਜਿਹੀ ਸਮਾਜਿਕ ਬੁਰਾਈ ਹੈ, ਜੋ ਸਮਾਜ ਦੇ ਲਗਭਗ ਹਰ ਖੇਤਰ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੀ ਹੈ। ਜਦੋਂ ਕੋਈ ਵਿਅਕਤੀ ਆਪਣੇ ਅਹੁਦੇ, ਅਧਿਕਾਰ ਜਾਂ ਤਾਕਤ ਦੀ ਵਰਤੋਂ ਨਿੱਜੀ ਲਾਭ ਲਈ ਕਰਦਾ ਹੈ, ਤਾਂ ਉਸ ਨੂੰ ਭ੍ਰਿਸ਼ਟਾਚਾਰ ਕਿਹਾ ਜਾਂਦਾ ਹੈ। ਰਿਸ਼ਵਤਖੋਰੀ, ਭਾਈ-ਭਤੀਜਾਵਾਦ, ਪੱਖਪਾਤ, ਸਰਕਾਰੀ ਪੈਸੇ ਦੀ ਦੁਰਵਰਤੋਂ, ਧੋਖਾਧੜੀ ਅਤੇ ਬੇਈਮਾਨੀ ਇਸ ਦੇ ਆਮ ਰੂਪ ਹਨ। ਭਾਵੇਂ ਭ੍ਰਿਸ਼ਟਾਚਾਰ ਰਾਹੀਂ ਕੁਝ ਲੋਕ ਨਿੱਜੀ ਤੌਰ 'ਤੇ ਲਾਭ ਪ੍ਰਾਪਤ ਕਰ ਲੈਂਦੇ ਹਨ, ਪਰ ਇਸ ਦਾ ਨੁਕਸਾਨ ਸਮੁੱਚੇ ਸਮਾਜ ਅਤੇ ਦੇਸ਼ ਨੂੰ ਝੱਲਣਾ ਪੈਂਦਾ ਹੈ। ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਭ੍ਰਿਸ਼ਟਾਚਾਰ ਹੋਰ ਵੀ ਖ਼ਤਰਨਾਕ ਹੈ, ਕਿਉਂਕਿ ਲੋਕਤੰਤਰ ਦੀ ਨੀਂਹ ਬਰਾਬਰੀ, ਨਿਆਂ, ਪਾਰਦਰਸ਼ਤਾ ਅਤੇ ਲੋਕ-ਭਲਾਈ ਦੇ ਸਿਧਾਂਤਾਂ ਉੱਤੇ ਟਿਕੀ ਹੋਈ ਹੈ। ਲੋਕ ਆਪਣੇ ਨੁਮਾਇੰਦਿਆਂ ਨੂੰ ਇਸ ਉਮੀਦ ਨਾਲ ਚੁਣਦੇ ਹਨ ਕਿ ਉਹ ਇਮਾਨਦਾਰੀ ਨਾਲ ਦੇਸ਼ ਅਤੇ ਸਮਾਜ ਦੀ ਸੇਵਾ ਕਰਨਗੇ। ਪਰ ਜਦੋਂ ਸਿਆਸੀ ਆਗੂ ਜਾਂ ਸਰਕਾਰੀ ਅਧਿਕਾਰੀ ਆਪਣੇ ਅਹੁਦਿਆਂ ਦੀ ਵਰਤੋਂ ਨਿੱਜੀ ਲਾਭ ਲਈ ਕਰਨ ਲੱਗ ਪੈਂਦੇ ਹਨ, ਤਾਂ ਲੋਕਤੰਤਰ ਦੀ ਅਸਲ ਭਾਵਨਾ ਨੂੰ ਠੇਸ ਪਹੁੰਚਦੀ ਹੈ। ਸਿੱਖਿਆ, ਸਿਹਤ, ਸੜਕਾਂ, ਸਫ਼ਾਈ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਲਈ ਰੱਖਿਆ ਗਿਆ ਸਰਕਾਰੀ ਪੈਸਾ ਜੇਕਰ ਗਲਤ ਹੱਥਾਂ ਵਿੱਚ ਚਲਾ ਜਾਵੇ, ਤਾਂ ਦੇਸ਼ ਦੇ ਵਿਕਾਸ ਦੀ ਰਫ਼ਤਾਰ ਆਪਣੇ ਆਪ ਮੱਠੀ ਪੈ ਜਾਂਦੀ ਹੈ।

ਭ੍ਰਿਸ਼ਟਾਚਾਰ ਦੇ ਕਈ ਕਾਰਨ ਹਨ, ਪਰ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਕਾਰਨ ਮਨੁੱਖੀ ਲਾਲਚ ਹੈ। ਕੁਝ ਲੋਕ ਇਮਾਨਦਾਰੀ ਨਾਲ ਕੀਤੀ ਕਮਾਈ ਤੋਂ ਕਦੇ ਸੰਤੁਸ਼ਟ ਨਹੀਂ ਹੁੰਦੇ। ਉਹ ਹੋਰ ਪੈਸਾ, ਵਧੇਰੇ ਤਾਕਤ ਅਤੇ ਐਸ਼ੋ-ਆਰਾਮ ਪ੍ਰਾਪਤ ਕਰਨ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਕਮਜ਼ੋਰ ਪ੍ਰਸ਼ਾਸਨ, ਜਵਾਬਦੇਹੀ ਦੀ ਘਾਟ, ਗੁੰਝਲਦਾਰ ਸਰਕਾਰੀ ਪ੍ਰਕਿਰਿਆਵਾਂ, ਸਿਆਸੀ ਦਖ਼ਲਅੰਦਾਜ਼ੀ ਅਤੇ ਨਿਆਂ ਮਿਲਣ ਵਿੱਚ ਦੇਰੀ ਵੀ ਭ੍ਰਿਸ਼ਟਾਚਾਰ ਨੂੰ ਵਧਾਉਂਦੇ ਹਨ। ਕਈ ਵਾਰ ਲੋਕ ਆਪਣਾ ਜਾਇਜ਼ ਕੰਮ ਜਲਦੀ ਕਰਵਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਹੋ ਜਾਂਦੇ ਹਨ, ਜਦਕਿ ਕੁਝ ਅਧਿਕਾਰੀ ਆਪਣੀ ਡਿਊਟੀ ਨਿਭਾਉਣ ਦੇ ਬਦਲੇ ਹੀ ਪੈਸੇ ਦੀ ਮੰਗ ਕਰਦੇ ਹਨ। ਹੌਲੀ-ਹੌਲੀ ਇਹ ਗਲਤ ਰਵਾਇਤ ਆਮ ਜੀਵਨ ਦਾ ਹਿੱਸਾ ਬਣ ਜਾਂਦੀ ਹੈ। ਭ੍ਰਿਸ਼ਟਾਚਾਰ ਦਾ ਸਭ ਤੋਂ ਵੱਧ ਨੁਕਸਾਨ ਆਮ ਅਤੇ ਗਰੀਬ ਲੋਕਾਂ ਨੂੰ ਝੱਲਣਾ ਪੈਂਦਾ ਹੈ। ਇੱਕ ਗਰੀਬ ਵਿਅਕਤੀ ਨੂੰ ਸਰਕਾਰੀ ਦਫ਼ਤਰ ਵਿੱਚ ਆਪਣਾ ਛੋਟਾ ਜਿਹਾ ਕੰਮ ਕਰਵਾਉਣ ਲਈ ਵੀ ਵਾਧੂ ਪੈਸੇ ਦੇਣੇ ਪੈ ਸਕਦੇ ਹਨ। ਇੱਕ ਹੋਣਹਾਰ ਵਿਦਿਆਰਥੀ ਪੱਖਪਾਤ ਕਾਰਨ ਆਪਣੇ ਹੱਕ ਤੋਂ ਵਾਂਝਾ ਰਹਿ ਸਕਦਾ ਹੈ ਅਤੇ ਇੱਕ ਯੋਗ ਉਮੀਦਵਾਰ ਨੂੰ ਨੌਕਰੀ ਮਿਲਣ ਦੀ ਬਜਾਏ ਕਿਸੇ ਸਿਫ਼ਾਰਸ਼ੀ ਜਾਂ ਪ੍ਰਭਾਵਸ਼ਾਲੀ ਵਿਅਕਤੀ ਨੂੰ ਤਰਜ਼ੀਹ ਦਿੱਤੀ ਜਾ ਸਕਦੀ ਹੈ। ਇਸ ਤਰ੍ਹਾਂ ਮਿਹਨਤ, ਯੋਗਤਾ ਅਤੇ ਇਮਾਨਦਾਰੀ ਦੀ ਕਦਰ ਘੱਟਣ ਲੱਗਦੀ ਹੈ। ਜਦੋਂ ਸੜਕਾਂ, ਪੁਲਾਂ, ਸਕੂਲਾਂ ਅਤੇ ਹਸਪਤਾਲਾਂ ਦੇ ਨਿਰਮਾਣ ਲਈ ਰੱਖੇ ਪੈਸੇ ਦੀ ਦੁਰਵਰਤੋਂ ਹੁੰਦੀ ਹੈ, ਤਾਂ ਲੋਕਾਂ ਨੂੰ ਘਟੀਆ ਸਹੂਲਤਾਂ ਮਿਲਦੀਆਂ ਹਨ। ਇਸ ਨਾਲ ਸਮਾਜ ਵਿੱਚ ਅਮੀਰ ਅਤੇ ਗਰੀਬ ਵਿਚਕਾਰਲਾ ਪਾੜਾ ਹੋਰ ਵੱਧ ਜਾਂਦਾ ਹੈ।

ਭ੍ਰਿਸ਼ਟਾਚਾਰ ਦੇਸ਼ ਦੀ ਆਰਥਿਕ ਤਰੱਕੀ ਵਿੱਚ ਵੀ ਵੱਡੀ ਰੁਕਾਵਟ ਬਣਦਾ ਹੈ। ਇਹ ਇਮਾਨਦਾਰ ਕਾਰੋਬਾਰੀਆਂ ਦਾ ਹੌਸਲਾ ਤੋੜਦਾ ਹੈ, ਨਿਵੇਸ਼ ਨੂੰ ਘਟਾਉਂਦਾ ਹੈ ਅਤੇ ਸਰਕਾਰੀ ਯੋਜਨਾਵਾਂ ਦੀ ਲਾਗਤ ਵਧਾ ਦਿੰਦਾ ਹੈ। ਜਦੋਂ ਠੇਕੇ ਅਤੇ ਸਰਕਾਰੀ ਕੰਮ ਯੋਗਤਾ ਦੀ ਬਜਾਏ ਨਿੱਜੀ ਸਬੰਧਾਂ ਅਤੇ ਸਿਫ਼ਾਰਸ਼ਾਂ ਦੇ ਆਧਾਰ 'ਤੇ ਦਿੱਤੇ ਜਾਂਦੇ ਹਨ, ਤਾਂ ਕੰਮ ਦੀ ਗੁਣਵੱਤਾ ਅਤੇ ਕਾਰਗੁਜ਼ਾਰੀ ਪ੍ਰਭਾਵਿਤ ਹੁੰਦੀ ਹੈ। ਇਸੇ ਤਰ੍ਹਾਂ ਟੈਕਸ ਚੋਰੀ ਅਤੇ ਵਿੱਤੀ ਧੋਖਾਧੜੀ ਕਾਰਨ ਸਰਕਾਰ ਨੂੰ ਮਿਲਣ ਵਾਲੀ ਆਮਦਨ ਘੱਟ ਜਾਂਦੀ ਹੈ। ਨਤੀਜ਼ੇ ਵਜੋਂ ਲੋਕਾਂ ਦੀ ਭਲਾਈ ਲਈ ਲੋੜੀਂਦੇ ਸਾਧਨਾਂ ਦੀ ਕਮੀ ਪੈਦਾ ਹੋ ਜਾਂਦੀ ਹੈ। ਭ੍ਰਿਸ਼ਟਾਚਾਰ ਦਾ ਇੱਕ ਹੋਰ ਗੰਭੀਰ ਨਤੀਜ਼ਾ ਲੋਕਾਂ ਦਾ ਸਰਕਾਰੀ ਸੰਸਥਾਵਾਂ ਤੋਂ ਵਿਸ਼ਵਾਸ ਉੱਠ ਜਾਣਾ ਹੈ। ਜਦੋਂ ਲੋਕਾਂ ਨੂੰ ਇਹ ਮਹਿਸੂਸ ਹੋਣ ਲੱਗਦਾ ਹੈ ਕਿ ਪੈਸੇ ਅਤੇ ਸਿਫ਼ਾਰਸ਼ ਨਾਲ ਹਰ ਕੰਮ ਹੋ ਸਕਦਾ ਹੈ, ਪਰ ਇਮਾਨਦਾਰੀ ਅਤੇ ਮਿਹਨਤ ਦੀ ਕੋਈ ਕਦਰ ਨਹੀਂ ਤਾਂ ਉਨ੍ਹਾਂ ਵਿੱਚ ਨਿਰਾਸ਼ਾ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਨਾਲ ਕਾਨੂੰਨ ਪ੍ਰਤੀ ਸਤਿਕਾਰ ਘੱਟਦਾ ਹੈ ਅਤੇ ਲੋਕ ਵੀ ਗਲਤ ਤਰੀਕਿਆਂ ਨੂੰ ਅਪਣਾਉਣ ਲੱਗ ਪੈਂਦੇ ਹਨ। ਅਜਿਹਾ ਮਾਹੌਲ ਕਿਸੇ ਵੀ ਸਿਹਤਮੰਦ ਲੋਕਤੰਤਰ ਲਈ ਖ਼ਤਰਨਾਕ ਹੈ। ਪਰ ਇਹ ਸੋਚਣਾ ਗਲਤ ਹੋਵੇਗਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਜਾਂ ਕਾਬੂ ਨਹੀਂ ਕੀਤਾ ਜਾ ਸਕਦਾ। ਇਸ ਲਈ ਮਜ਼ਬੂਤ ਕਾਨੂੰਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਖ਼ਤ ਜਵਾਬਦੇਹੀ ਦੀ ਲੋੜ ਹੈ। ਹਰ ਸਰਕਾਰੀ ਕਰਮਚਾਰੀ ਨੂੰ ਆਪਣੇ ਕੰਮਾਂ ਅਤੇ ਫ਼ੈਸਲਿਆਂ ਲਈ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਅਕਤੀ ਭਾਵੇਂ ਕਿਸੇ ਵੀ ਅਹੁਦੇ ਜਾਂ ਸਮਾਜਿਕ ਵਰਗ ਨਾਲ ਸਬੰਧਤ ਹੋਵੇ, ਉਸ ਵਿਰੁੱਧ ਨਿਰਪੱਖ ਅਤੇ ਸਮੇਂ ਸਿਰ ਕਾਰਵਾਈ ਹੋਣੀ ਚਾਹੀਦੀ ਹੈ। ਡਿਜ਼ੀਟਲ ਸੇਵਾਵਾਂ, ਆਨਲਾਈਨ ਭੁਗਤਾਨ, ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਕਮ ਭੇਜਣ ਅਤੇ ਪਾਰਦਰਸ਼ੀ ਭਰਤੀ ਪ੍ਰਣਾਲੀਆਂ ਰਾਹੀਂ ਰਿਸ਼ਵਤਖੋਰੀ ਦੇ ਮੌਕਿਆਂ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

ਸਿਆਸੀ ਪਾਰਟੀਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਵੀ ਇਸ ਮਾਮਲੇ ਵਿੱਚ ਵੱਡੀ ਜ਼ਿੰਮੇਵਾਰੀ ਬਣਦੀ ਹੈ। ਜਨਤਕ ਜੀਵਨ ਵਿੱਚ ਇਮਾਨਦਾਰੀ ਅਤੇ ਸਾਦਗੀ ਦੀ ਮਿਸਾਲ ਕਾਇਮ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਚੋਣਾਂ ਵਿੱਚ ਪੈਸੇ ਦੀ ਤਾਕਤ, ਝੂਠੇ ਵਾਅਦਿਆਂ ਅਤੇ ਨਿੱਜੀ ਪ੍ਰਭਾਵ ਦੀ ਬਜਾਏ ਲੋਕ-ਭਲਾਈ ਦੀਆਂ ਨੀਤੀਆਂ, ਕਾਰਗੁਜ਼ਾਰੀ ਅਤੇ ਇਮਾਨਦਾਰੀ ਨੂੰ ਮਹੱਤਵ ਮਿਲਣਾ ਚਾਹੀਦਾ ਹੈ। ਵੋਟਰਾਂ ਨੂੰ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਹੁਤ ਸੋਚ-ਸਮਝ ਕੇ ਕਰਨੀ ਚਾਹੀਦੀ ਹੈ ਅਤੇ ਅਜਿਹੇ ਉਮੀਦਵਾਰਾਂ ਨੂੰ ਨਕਾਰਨਾ ਚਾਹੀਦਾ ਹੈ ਜੋ ਜਨਤਕ ਸਾਧਨਾਂ ਦੀ ਦੁਰਵਰਤੋਂ ਕਰਦੇ ਹਨ ਜਾਂ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਦੇ ਹਨ। ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸਿੱਖਿਆ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਇਮਾਨਦਾਰੀ, ਅਨੁਸ਼ਾਸਨ, ਨਿਆਂ, ਸੱਚਾਈ ਅਤੇ ਜ਼ਿੰਮੇਵਾਰੀ ਦੀ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ। ਸਿੱਖਿਆ ਸੰਸਥਾਵਾਂ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਚਰਿੱਤਰ ਦਾ ਨਿਰਮਾਣ ਕਰਨਾ ਵੀ ਹੋਣਾ ਚਾਹੀਦਾ ਹੈ। ਅਧਿਆਪਕਾਂ, ਮਾਪਿਆਂ ਅਤੇ ਸਮਾਜਿਕ ਆਗੂਆਂ ਨੂੰ ਨੌਜਵਾਨ ਪੀੜ੍ਹੀ ਵਿੱਚ ਗਲਤ ਕੰਮਾਂ ਵਿਰੁੱਧ ਆਵਾਜ਼ ਉਠਾਉਣ ਅਤੇ ਅਨਿਆਂ ਦਾ ਵਿਰੋਧ ਕਰਨ ਦੀ ਹਿੰਮਤ ਪੈਦਾ ਕਰਨੀ ਚਾਹੀਦੀ ਹੈ।

ਇਹ ਸਮਝਣਾ ਵੀ ਬਹੁਤ ਜ਼ਰੂਰੀ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ। ਇਸ ਵਿੱਚ ਹਰ ਨਾਗਰਿਕ ਦੀ ਆਪਣੀ ਭੂਮਿਕਾ ਹੈ। ਸਾਨੂੰ ਨਾ ਤਾਂ ਰਿਸ਼ਵਤ ਦੇਣੀ ਚਾਹੀਦੀ ਹੈ ਅਤੇ ਨਾ ਹੀ ਲੈਣੀ ਚਾਹੀਦੀ ਹੈ। ਸਾਨੂੰ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਅਤੇ ਭ੍ਰਿਸ਼ਟਾਚਾਰ ਦੀ ਜਾਣਕਾਰੀ ਮਿਲਣ 'ਤੇ ਉਚਿਤ ਮਾਧਿਅਮਾਂ ਰਾਹੀਂ ਸ਼ਿਕਾਇਤ ਕਰਨੀ ਚਾਹੀਦੀ ਹੈ। ਗਲਤ ਕੰਮਾਂ ਪ੍ਰਤੀ ਚੁੱਪ ਰਹਿਣਾ ਅਕਸਰ ਉਨ੍ਹਾਂ ਨੂੰ ਹੋਰ ਵੱਧਣ ਦਾ ਮੌਕਾ ਦਿੰਦਾ ਹੈ, ਜਦਕਿ ਜਾਗਰੂਕਤਾ ਅਤੇ ਸਾਂਝੇ ਯਤਨ ਸਮਾਜ ਵਿੱਚ ਚੰਗੀ ਤਬਦੀਲੀ ਲਿਆ ਸਕਦੇ ਹਨ।ਅੰਤ ਵਿੱਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਭ੍ਰਿਸ਼ਟਾਚਾਰ ਸਿਰਫ਼ ਪੈਸੇ ਦੀ ਹੇਰਾਫੇਰੀ ਜਾਂ ਵਿੱਤੀ ਅਪਰਾਧ ਨਹੀਂ, ਸਗੋਂ ਲੋਕਤੰਤਰ, ਸਮਾਜਿਕ ਨਿਆਂ, ਆਰਥਿਕ ਵਿਕਾਸ ਅਤੇ ਮਨੁੱਖੀ ਸਨਮਾਨ ਲਈ ਇੱਕ ਵੱਡਾ ਖ਼ਤਰਾ ਹੈ। ਇਹ ਯੋਗ ਵਿਅਕਤੀਆਂ ਦੇ ਮੌਕੇ ਖੋਹ ਲੈਂਦਾ ਹੈ, ਸਰਕਾਰੀ ਸੰਸਥਾਵਾਂ ਨੂੰ ਕਮਜ਼ੋਰ ਕਰਦਾ ਹੈ ਅਤੇ ਸਮਾਜ ਦੀ ਨੈਤਿਕ ਨੀਂਹ ਨੂੰ ਹਿਲਾ ਦਿੰਦਾ ਹੈ। ਕੋਈ ਵੀ ਦੇਸ਼ ਬੇਈਮਾਨੀ ਅਤੇ ਝੂਠੇ ਵਾਅਦਿਆਂ ਦੇ ਆਧਾਰ 'ਤੇ ਵਿਕਸਿਤ ਨਹੀਂ ਹੋ ਸਕਦਾ। ਕਿਸੇ ਦੇਸ਼ ਦੀ ਅਸਲ ਤਰੱਕੀ ਸਿਰਫ਼ ਉੱਚੀਆਂ ਇਮਾਰਤਾਂ, ਚੌੜੀਆਂ ਸੜਕਾਂ, ਆਧੁਨਿਕ ਤਕਨਾਲੋਜੀ ਅਤੇ ਆਰਥਿਕ ਵਿਕਾਸ ਨਾਲ ਨਹੀਂ ਮਾਪੀ ਜਾ ਸਕਦੀ, ਸਗੋਂ ਉਸ ਦੇ ਨਾਗਰਿਕਾਂ ਦੀ ਇਮਾਨਦਾਰੀ ਅਤੇ ਸੰਸਥਾਵਾਂ ਦੀ ਭਰੋਸੇਯੋਗਤਾ ਨਾਲ ਵੀ ਮਾਪੀ ਜਾਂਦੀ ਹੈ।

ਸਾਨੂੰ ਇਹ ਗੱਲ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ ਕਿ ਭ੍ਰਿਸ਼ਟਾਚਾਰ ਦੀ ਸ਼ੁਰੂਆਤ ਉਸ ਸਮੇਂ ਹੁੰਦੀ ਹੈ, ਜਦੋਂ ਮਨੁੱਖ ਨਿੱਜੀ ਹਿੱਤਾਂ ਨੂੰ ਸਮਾਜਿਕ ਭਲਾਈ ਤੋਂ ਉੱਪਰ ਰੱਖਣ ਲੱਗ ਪੈਂਦਾ ਹੈ। ਇਸ ਲਈ ਭ੍ਰਿਸ਼ਟਾਚਾਰ ਵਿਰੁੱਧ ਜੰਗ ਦੀ ਸ਼ੁਰੂਆਤ ਆਪਣੇ ਆਪ ਤੋਂ ਹੋਣੀ ਚਾਹੀਦੀ ਹੈ ਅਤੇ ਇਸ ਦਾ ਵਿਸਥਾਰ ਸਮਾਜ ਦੇ ਹਰ ਵਰਗ ਅਤੇ ਪ੍ਰਸ਼ਾਸਨ ਦੇ ਹਰ ਪੱਧਰ ਤੱਕ ਹੋਣਾ ਚਾਹੀਦਾ ਹੈ। ਇਮਾਨਦਾਰੀ, ਪਾਰਦਰਸ਼ਤਾ, ਸਖ਼ਤ ਜਵਾਬਦੇਹੀ ਅਤੇ ਜਾਗਰੂਕ ਨਾਗਰਿਕਤਾ ਹੀ ਇੱਕ ਅਜਿਹੇ ਸਮਾਜ ਦੀ ਸਿਰਜਣਾ ਕਰ ਸਕਦੇ ਹਨ, ਜਿੱਥੇ ਸੱਚਾਈ ਦਾ ਸਤਿਕਾਰ ਹੋਵੇ, ਹਰ ਵਿਅਕਤੀ ਨੂੰ ਨਿਆਂ ਮਿਲੇ ਅਤੇ ਸਰਕਾਰੀ ਸੇਵਾਵਾਂ ਸੱਚੇ ਅਰਥਾਂ ਵਿੱਚ ਲੋਕਾਂ ਦੀ ਸੇਵਾ ਕਰਨ। ਆਓ, ਅਸੀਂ ਸਾਰੇ ਇਹ ਪ੍ਰਣ ਕਰੀਏ ਕਿ ਨਾ ਭ੍ਰਿਸ਼ਟਾਚਾਰ ਕਰਾਂਗੇ, ਨਾ ਇਸ ਨੂੰ ਸਹਿਣ ਕਰਾਂਗੇ ਅਤੇ ਨਾ ਹੀ ਇਸ ਨੂੰ ਵੱਧਣ ਦੇਵਾਂਗੇ। ਕਿਉਂਕਿ ਦੇਸ਼ ਦੀ ਅਸਲ ਤਾਕਤ ਉਸ ਦੇ ਖ਼ਜ਼ਾਨੇ ਵਿੱਚ ਨਹੀਂ, ਸਗੋਂ ਉਸ ਦੇ ਨਾਗਰਿਕਾਂ ਦੇ ਇਮਾਨਦਾਰ ਚਰਿੱਤਰ ਵਿੱਚ ਹੁੰਦੀ ਹੈ।

ਸੁਰਿੰਦਰਪਾਲ ਸਿੰਘ ਵਿਗਿਆਨ ਅਧਿਆਪਕ ਸ੍ਰੀ ਅੰਮ੍ਰਿਤਸਰ ਸਾਹਿਬ ਪੰਜਾਬ।

Have something to say? Post your comment
ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਹੋਣ ਨਾਲ ਨਵੇਂ ਸਮੀਕਰਨ ਬਣੇ

: ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਹੋਣ ਨਾਲ ਨਵੇਂ ਸਮੀਕਰਨ ਬਣੇ

ਯੂਥਨੇਸ਼ੀਆ ਬਾਰੇ ਬਹਿਸ ਵਿੱਚ ਜੀਵਨ ਦਾ ਅਧਿਕਾਰ ਅਤੇ ਮਨੁੱਖੀ ਮਰਿਆਦਾ

: ਯੂਥਨੇਸ਼ੀਆ ਬਾਰੇ ਬਹਿਸ ਵਿੱਚ ਜੀਵਨ ਦਾ ਅਧਿਕਾਰ ਅਤੇ ਮਨੁੱਖੀ ਮਰਿਆਦਾ

ਪੁਸਤਕ ਸਮੀਖਿਆ — ‘ਬਾਗੀ ਕੇ ਕਲਮਕਾਰ’ ਵਿੱਚ ਲੇਖਕ ਦੀ ਸਮਾਜਿਕ ਜ਼ਿੰਮੇਵਾਰੀ

: ਪੁਸਤਕ ਸਮੀਖਿਆ — ‘ਬਾਗੀ ਕੇ ਕਲਮਕਾਰ’ ਵਿੱਚ ਲੇਖਕ ਦੀ ਸਮਾਜਿਕ ਜ਼ਿੰਮੇਵਾਰੀ

ਗੁਰੂ ਨਾਨਕ ਸਾਹਿਬ ਦੀਆਂ ਚਾਰ ਉਦਾਸੀਆਂ ਤੇ ਬਰਾਬਰੀ ਦਾ ਸੁਨੇਹਾ

: ਗੁਰੂ ਨਾਨਕ ਸਾਹਿਬ ਦੀਆਂ ਚਾਰ ਉਦਾਸੀਆਂ ਤੇ ਬਰਾਬਰੀ ਦਾ ਸੁਨੇਹਾ

ਪ੍ਰਕਾਸ਼ ਪੁਰਬ ਵਿਸ਼ੇਸ਼ | ਦੌਲਤਾਂ ਦਾਈ ਦੀ ਸਾਖੀ ਵਿੱਚ ਸੰਤੋਖ ਦਾ ਅਰਥ

: ਪ੍ਰਕਾਸ਼ ਪੁਰਬ ਵਿਸ਼ੇਸ਼ | ਦੌਲਤਾਂ ਦਾਈ ਦੀ ਸਾਖੀ ਵਿੱਚ ਸੰਤੋਖ ਦਾ ਅਰਥ

ਸਾਡੀ ਜ਼ਿੰਦਗੀ ਦਾ ਮਤਲਬ ਕੀ ਹੈ?

: ਸਾਡੀ ਜ਼ਿੰਦਗੀ ਦਾ ਮਤਲਬ ਕੀ ਹੈ?

ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ: ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ ਦਾ ਪੈਗਾਮ

: ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ: ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ ਦਾ ਪੈਗਾਮ

ਪ੍ਰਕਾਸ਼ ਪੁਰਬ ਵਿਸ਼ੇਸ਼: ਤਲਵੰਡੀ ਤੋਂ ਕਰਤਾਰਪੁਰ ਤੱਕ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਪੈੜਾਂ

: ਪ੍ਰਕਾਸ਼ ਪੁਰਬ ਵਿਸ਼ੇਸ਼: ਤਲਵੰਡੀ ਤੋਂ ਕਰਤਾਰਪੁਰ ਤੱਕ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਪੈੜਾਂ

ਤੁਹਾਡੀ ਇੱਕ ਸੋਸ਼ਲ ਮੀਡੀਆ ਪੋਸਟ, ਹੈਕਰਾਂ ਲਈ ਹਜ਼ਾਰਾਂ ਸੁਰਾਗ!

: ਤੁਹਾਡੀ ਇੱਕ ਸੋਸ਼ਲ ਮੀਡੀਆ ਪੋਸਟ, ਹੈਕਰਾਂ ਲਈ ਹਜ਼ਾਰਾਂ ਸੁਰਾਗ!

ਸ਼ਾਹਿ ਸ਼ਾਹਿਨਸ਼ਾਹ ਗੁਰੂ ਗੋਬਿੰਦ ਸਿੰਘ ਜੀ — ਜੋਤੀ ਜੋਤ ਦਿਵਸ ਲਈ ਵਿਸ਼ੇਸ਼ ਲੇਖ

: ਸ਼ਾਹਿ ਸ਼ਾਹਿਨਸ਼ਾਹ ਗੁਰੂ ਗੋਬਿੰਦ ਸਿੰਘ ਜੀ — ਜੋਤੀ ਜੋਤ ਦਿਵਸ ਲਈ ਵਿਸ਼ੇਸ਼ ਲੇਖ

X