Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਗੁਰਭਿੰਦਰ ਗੁਰੀ | Updated on Friday, November 27, 2026 03:53 AM IST

66 ਕੇ.ਵੀ. ਗਰਿੱਡ ਦੀ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਪ੍ਰਭਾਵਿਤ ਰਹਿਣਗੇ ਕਈ ਫੀਡਰ ਅਤੇ ਪਿੰਡ

ਰਾਏਕੋਟ (ਗੁਰਭਿੰਦਰ ਗੁਰੀ)– ਪਾਵਰਕਾਮ ਰਾਏਕੋਟ ਵੱਲੋਂ 66 ਕੇ.ਵੀ. ਗਰਿੱਡ ਤੋਂ ਚੱਲਦੇ ਵੱਖ-ਵੱਖ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਰਨ ਕਾਰਨ 27 ਨਵੰਬਰ, ਦਿਨ ਸ਼ੁੱਕਰਵਾਰ ਨੂੰ ਬਿਜਲੀ ਸਪਲਾਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਓ. ਕੁਲਦੀਪ ਕੁਮਾਰ ਨੇ ਦੱਸਿਆ ਕਿ ਮੁਰੰਮਤ ਦਾ ਕੰਮ ਸਵੇਰੇ 10 ਵਜੇ ਤੋਂ ਦੁਪਹਿਰ 4 ਵਜੇ ਤੱਕ ਚੱਲੇਗਾ। ਇਸ ਦੌਰਾਨ ਸਬੰਧਤ ਇਲਾਕਿਆਂ ਵਿੱਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਬੰਦ ਰਹੇਗੀ।

ਉਨ੍ਹਾਂ ਦੱਸਿਆ ਕਿ ਮੁਰੰਮਤ ਕਾਰਨ 11 ਕੇ.ਵੀ. ਗਰੇਨ ਮਾਰਕੀਟ ਕੈਟਾਗਰੀ, 11 ਕੇ.ਵੀ. ਨੂਰਾਮਾਹੀ, 11 ਕੇ.ਵੀ. ਬੁਰਜ ਹਰੀ ਸਿੰਘ ਯੂ.ਪੀ.ਐੱਸ., 11 ਕੇ.ਵੀ. ਵੀਵਾਕਾਮ ਕੈਟਾਗਰੀ-4, ਨਵਾਂ ਪਿੰਡ ਏ.ਪੀ., ਰਾਧਾ ਸੁਆਮੀ ਏ.ਪੀ., ਸੁਖਾਣਾ ਏ.ਪੀ., ਕੋਠੇ ਮੁੱਲਾਂਪੁਰ ਏ.ਪੀ., ਸਹਿਬਾਜ਼ਪੁਰਾ ਏ.ਪੀ. ਅਤੇ ਸੋਭਾ ਸਿੰਘ ਫੀਡਰ ਪ੍ਰਭਾਵਿਤ ਰਹਿਣਗੇ।

ਇਸ ਦੇ ਨਤੀਜੇ ਵਜੋਂ ਪਿੰਡ ਰੂਪਾਪੱਤੀ ਤੋਂ ਇਲਾਵਾ ਰਾਏਕੋਟ ਸ਼ਹਿਰ ਦੇ ਗਰੇਨ ਮਾਰਕੀਟ, ਤਾਜਪੁਰ ਚੌਂਕ, ਸਰਾਭਾ ਰੋਡ, ਜੌਹਲਾਂ ਰੋਡ, ਕੁਤਬਾ ਗੇਟ ਅਤੇ ਸਹਿਬਾਜ਼ਪੁਰਾ ਰੋਡ ਸਮੇਤ ਸਬੰਧਤ ਇਲਾਕਿਆਂ ਵਿੱਚ ਨਿਰਧਾਰਤ ਸਮੇਂ ਦੌਰਾਨ ਬਿਜਲੀ ਸਪਲਾਈ ਬੰਦ ਰਹੇਗੀ।

ਪਾਵਰਕਾਮ ਅਧਿਕਾਰੀਆਂ ਵੱਲੋਂ ਇਨ੍ਹਾਂ ਇਲਾਕਿਆਂ ਦੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾ ਲੈਣ, ਤਾਂ ਜੋ ਬਿਜਲੀ ਬੰਦ ਰਹਿਣ ਕਾਰਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

X