Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੰਗਤ ਸਿੰਘ ਸੈਦਪੁਰ | Updated on Friday, November 27, 2026 03:54 AM IST

ਚੰਡੀਗੜ੍ਹ 26 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਜੋਆਣਾ ਨੇ ਰਾਸ਼ਟਰਪਤੀ ਕੋਲ ਸਾਲ 2012 ਤੋਂ ਲੰਬਿਤ ਪਈ ਦਇਆ ਪਟੀਸ਼ਨ 'ਤੇ ਫੈਸਲਾ ਲੈਣ ਵਿੱਚ ਹੋ ਰਹੀ ਦੇਰੀ ਦਾ ਹਵਾਲਾ ਦਿੰਦਿਆਂ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੈਸ਼ ਕੁਮਾਰ ਸਿੰਘ ਦੀ ਤਿੰਨ ਮੈਂਬਰੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ। ਰਾਜੋਆਣਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਬਲਵੰਤ ਸਿੰਘ ਰਾਜੋਆਣਾ ਕਰੀਬ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਦਇਆ ਪਟੀਸ਼ਨ 'ਤੇ ਲੰਬੇ ਸਮੇਂ ਤੱਕ ਫੈਸਲਾ ਨਾ ਹੋਣਾ ਸੰਵਿਧਾਨ ਦੀ ਧਾਰਾ 21 ਤਹਿਤ ਮਿਲੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਮੌਲਿਕ ਅਧਿਕਾਰ ਨੂੰ ਪ੍ਰਭਾਵਿਤ ਕਰਦਾ ਹੈ। ਦੂਜੇ ਪਾਸੇ, ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਕੇ.ਐੱਮ. ਨਟਰਾਜ ਨੇ ਰਾਜੋਆਣਾ ਦੀ ਪਟੀਸ਼ਨ ਦਾ ਵਿਰੋਧ ਕੀਤਾ। ਉਨ੍ਹਾਂ ਅਦਾਲਤ ਵਿੱਚ ਕਿਹਾ ਕਿ ਰਾਜੋਆਣਾ ਨੇ ਖੁਦ ਦਇਆ ਪਟੀਸ਼ਨ ਦਾਇਰ ਨਹੀਂ ਕੀਤੀ ਸੀ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਦੀ ਤਰਫੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਕੇਂਦਰ ਸਰਕਾਰ ਦੀ ਦਲੀਲ ਸੀ ਕਿ ਕਿਸੇ ਹੋਰ ਵਿਅਕਤੀ ਜਾਂ ਸੰਸਥਾ ਵੱਲੋਂ ਦਾਇਰ ਕੀਤੀ ਗਈ ਦਇਆ ਪਟੀਸ਼ਨ ਦੇ ਲੰਬਿਤ ਰਹਿਣ ਦੇ ਆਧਾਰ 'ਤੇ ਰਾਜੋਆਣਾ ਧਾਰਾ 21 ਤਹਿਤ ਰਾਹਤ ਦਾ ਦਾਅਵਾ ਨਹੀਂ ਕਰ ਸਕਦੇ। ਹੁਣ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਅੰਤਿਮ ਫੈਸਲੇ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਨੇ ਮਈ 2023 ਵਿੱਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਅਦਾਲਤ ਨੇ ਸਮਰੱਥ ਅਧਿਕਾਰੀ ਨੂੰ ਉਚਿਤ ਸਮੇਂ ਅੰਦਰ ਦਇਆ ਪਟੀਸ਼ਨ 'ਤੇ ਵਿਚਾਰ ਕਰਨ ਦੀ ਛੋਟ ਦਿੱਤੀ ਸੀ। ਵਕੀਲ ਨੇ ਕਿਹਾ ਕਿ ਇਸ ਦੇ ਬਾਵਜੂਦ ਕਰੀਬ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਰਾਸ਼ਟਰਪਤੀ ਕੋਲ ਪੈਂਡਿੰਗ ਦਇਆ ਪਟੀਸ਼ਨ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ।

Have something to say? Post your comment
ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

2027 ਦੀਆਂ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਪੱਛਮੀ ਯੂਪੀ ਦੇ 18 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਸਮੀਖਿਆ

: 2027 ਦੀਆਂ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਪੱਛਮੀ ਯੂਪੀ ਦੇ 18 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਸਮੀਖਿਆ

X