Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਮੰਗਤ ਸਿੰਘ ਸੈਦਪੁਰ | Updated on Friday, November 27, 2026 03:54 AM IST

ਚੰਡੀਗੜ੍ਹ 26 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋ ਗਈ ਹੈ। ਰਾਜ ਚੋਣ ਕਮਿਸ਼ਨ ਨੇ 35 ਵਾਰਡਾਂ ਵਿੱਚ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਦਸੰਬਰ ਹੈ। ਆਮ ਆਦਮੀ ਪਾਰਟੀ (ਆਪ) ਨੇ ਦੋ ਸੂਚੀਆਂ ਰਾਹੀਂ 17 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ, ਜਦਕਿ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਪਾਰਟੀਆਂ ਦੀਆਂ ਸੂਚੀਆਂ ਆਉਣੀਆਂ ਅਜੇ ਬਾਕੀ ਹਨ। ਪਹਿਲੀ ਸੂਚੀ ਵਿੱਚ ਦਿਲਦਾਰ ਸਿੰਘ (ਵਾਰਡ 1), ਗੁਰਪ੍ਰੀਤ ਕੌਰ ਲੱਡੀ (ਵਾਰਡ 21), ਅੰਜੂ ਕਤਿਆਲ (ਵਾਰਡ 22), ਓਂਕਾਰ ਸਿੰਘ ਔਲਖ (ਵਾਰਡ 23), ਕੁਲਦੀਪ ਕੁਮਾਰ (ਵਾਰਡ 24), ਰਾਧਿਕਾ ਢੀਂਗਰਾ (ਵਾਰਡ 25), ਅਜੀਤ ਸਿੰਘ ਜਿੰਦ (ਵਾਰਡ 27), ਸਤਨਾਮ ਕੌਰ (ਵਾਰਡ 30) ਅਤੇ ਅਰੁਣ ਪ੍ਰਭਾ ਖੁਰਚਾ (ਵਾਰਡ 32) ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਦੂਜੀ ਸੂਚੀ ਵਿੱਚ ਤਲਵਿੰਦਰ ਸਿੰਘ (ਵਾਰਡ 6), ਸੁਖਵੰਤ ਕੌਰ (ਵਾਰਡ 8), ਅੰਜੂ ਸੇਠੀ (ਵਾਰਡ 13), ਰਾਮ ਜੈਸਵਾਲ (ਵਾਰਡ 14), ਬਿੰਦੂ ਬਾਲਾ ਗਰਗ (ਵਾਰਡ 17), ਲਲਿਤ ਮੋਹਨ (ਵਾਰਡ 19), ਸਤਵਿੰਦਰ ਕੌਰ (ਵਾਰਡ 26) ਅਤੇ ਨਰਿੰਦਰ ਭਾਟੀਆ (ਵਾਰਡ 34) ਸ਼ਾਮਲ ਹਨ। 3 ਦਸੰਬਰ ਤੱਕ ਕਾਗਜ਼, 23 ਨੂੰ ਵੋਟਿੰਗ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰ 3 ਦਸੰਬਰ ਤੱਕ ਆਪਣੇ ਕਾਗਜ਼ ਦਾਖ਼ਲ ਕਰ ਸਕਣਗੇ। 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ, ਜਦੋਂ ਕਿ 7 ਦਸੰਬਰ ਨਾਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੈਅ ਕੀਤੀ ਗਈ ਹੈ। ਇਸ ਤੋਂ ਬਾਅਦ 23 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰਕੇ ਚੋਣ ਨਤੀਜੇ ਐਲਾਨੇ ਜਾਣਗੇ। ਪੂਰੀ ਚੋਣ ਪ੍ਰਕਿਰਿਆ 31 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਪ੍ਰਸ਼ਾਸਨ ਨੇ 35 ਵਾਰਡਾਂ ਲਈ 9 ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਹਨ। ਨਾਮਜ਼ਦਗੀ ਕੇਂਦਰ ਵਾਰਡ-1 ਤੋਂ 4 ਲਈ ਸੈਕਟਰ-17 ਅਤਿਰਿਕਤ ਟਾਊਨ ਹਾਲ, ਵਾਰਡ-5 ਤੋਂ 8 ਲਈ ਸੈਕਟਰ-9 ਡੀਲਕਸ ਬਿਲਡਿੰਗ, ਵਾਰਡ-9 ਤੋਂ 12 ਲਈ ਸੈਕਟਰ-26 ਸ਼ੀਸ਼ੀਈਟੀ, ਵਾਰਡ-13 ਤੋਂ 16 ਲਈ ਸੈਕਟਰ-10 ਮਿਊਜ਼ੀਅਮ, ਵਾਰਡ-17 ਤੋਂ 20 ਲਈ ਸੈਕਟਰ-10ਡੀ ਹੋਮ ਸਾਇੰਸ ਕਾਲਜ, ਵਾਰਡ-21 ਤੋਂ 24 ਲਈ ਇੰਡਸਟਰੀਅਲ ਏਰੀਆ ਫੇਜ਼-1 ਐਸਡੀਐਮ ਈਸਟ ਦਫ਼ਤਰ, ਵਾਰਡ-25 ਤੋਂ 28 ਲਈ ਸੈਕਟਰ-9 ਸਕੱਤਰੇਤ, ਵਾਰਡ-29 ਤੋਂ 32 ਲਈ ਸੈਕਟਰ-32 ਰੀਜਨਲ ਇੰਸਟੀਚਿਊਟ ਆਫ਼ ਇੰਗਲਿਸ਼ ਅਤੇ ਵਾਰਡ-33 ਤੋਂ 35 ਲਈ ਸੈਕਟਰ-17 ਐਸਟੇਟ ਆਫ਼ਿਸ ਤੈਅ ਕੀਤਾ ਗਿਆ ਹੈ। ਉਮੀਦਵਾਰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਦੇ ਵਿਚਕਾਰ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

X