Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਗੁਰਭਿੰਦਰ ਗੁਰੀ | Updated on Friday, November 27, 2026 03:54 AM IST

‘ਸੇਵਾ ਲਰਨ ਐਂਡ ਗ੍ਰੋ ਫਾਊਂਡੇਸ਼ਨ’ ਵੱਲੋਂ ਕੀਤੇ ਉਪਰਾਲੇ ਦੀ ਸਕੂਲ ਪ੍ਰਬੰਧਕਾਂ ਨੇ ਕੀਤੀ ਸ਼ਲਾਘਾ

ਰਾਏਕੋਟ ਗੁਰਭਿੰਦਰ ਗੁਰੀ ਵਿਦੇਸ਼ਾਂ ਵਿੱਚ ਰਹਿ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਸਮਾਜ ਸੇਵਾ ਦਾ ਜਜ਼ਬਾ ਰੱਖਣ ਵਾਲੇ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰਾਜੋਆਣਾ ਕਲਾਂ ਵਿਖੇ ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਅਵੀਜੋਤ ਸਿੰਘ ਨੱਤ, ਸਿਮਰਨ ਬਾਸੀ ਅਤੇ ਅਰਵਿਨ ਧਾਲੀਵਾਲ ਵੱਲੋਂ ਸਥਾਪਿਤ ਕੀਤੀ ਗਈ ਲੋਕ ਭਲਾਈ ਸੰਸਥਾ ‘ਸੇਵਾ ਲਰਨ ਐਂਡ ਗ੍ਰੋ ਫਾਊਂਡੇਸ਼ਨ’ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ।

ਜ਼ਿਕਰਯੋਗ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਕੈਨੇਡਾ ਵਿੱਚ ਆਪਣੀ ਪੜ੍ਹਾਈ ਦੇ ਨਾਲ-ਨਾਲ ਕੰਮ ਕਰਦਿਆਂ ਇਸ ਲੋਕ ਭਲਾਈ ਸੰਸਥਾ ਦੀ ਸਥਾਪਨਾ ਕੀਤੀ ਹੈ, ਜਿਸ ਦਾ ਮੁੱਖ ਮਕਸਦ ਸਮਾਜ ਸੇਵਾ ਦੇ ਕਾਰਜਾਂ ਵਿੱਚ ਯੋਗਦਾਨ ਪਾਉਣਾ ਅਤੇ ਲੋੜਵੰਦਾਂ ਦੀ ਮਦਦ ਕਰਨਾ ਹੈ। ਇਸੇ ਮਕਸਦ ਤਹਿਤ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਜੋਆਣਾ ਕਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦਾਨ ਕੀਤੀਆਂ ਗਈਆਂ।

ਇਸ ਮੌਕੇ ਸਤਨਾਮ ਸਿੰਘ ਨੱਤ ਅਤੇ ਈਸ਼ਵਿੰਦਰ ਸਿੰਘ ਨੱਤ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਸਕੂਲ ਇੰਚਾਰਜ ਨਰਿੰਦਰ ਸਿੰਘ, ਅਧਿਆਪਕ ਜਸਪ੍ਰੀਤ ਸਿੰਘ, ਨਤੀਸ਼ ਕੁਮਾਰ, ਬਲਜਿੰਦਰ ਸਿੰਘ ਅਤੇ ਅਧਿਆਪਕਾ ਅਰਸਪ੍ਰੀਤ ਕੌਰ ਵੀ ਮੌਜੂਦ ਸਨ। ਸਕੂਲ ਪ੍ਰਬੰਧਕਾਂ ਵੱਲੋਂ ਸੰਸਥਾ ਦੇ ਸੰਸਥਾਪਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਵਿਦੇਸ਼ਾਂ ਵਿੱਚ ਰਹਿ ਕੇ ਵੀ ਆਪਣੇ ਪਿੰਡ ਅਤੇ ਸਮਾਜ ਨਾਲ ਜੁੜੇ ਰਹਿਣਾ ਅਤੇ ਬੱਚਿਆਂ ਦੀ ਭਲਾਈ ਲਈ ਅਜਿਹੇ ਉਪਰਾਲੇ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਹਾਇਤਾ ਮਿਲਦੀ ਹੈ, ਉੱਥੇ ਹੀ ਹੋਰਨਾਂ ਨੌਜਵਾਨਾਂ ਨੂੰ ਵੀ ਸਮਾਜ ਸੇਵਾ ਲਈ ਅੱਗੇ ਆਉਣ ਦੀ ਪ੍ਰੇਰਨਾ ਮਿਲਦੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

X